Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:43 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
500 ਤੋਂ ਵੱਧ ਪੁਲਿਸ ਪਾਰਟੀਆਂ ਨੇ ਰਾਜ ਭਰ ’ਚ 3826 ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਵਿੱਚ ਕੀਤੀ ਚੈਕਿੰਗ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ
ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ ਬੈਂਕਾਂ, ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਘੁੰਮਦੇ ਸ਼ੱਕੀ ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ
ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰੰਸਥਾਵਾਂ- ਜਿਨ੍ਹਾਂ ਵਿਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਅਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤੈਨਾਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਜਿਹੇ ਸੰਵੇਦਨਸ਼ੀਲ ਅਦਾਰਿਆਂ ਵਿਖੇ ਅਲਾਰਮ ਅਤੇ ਸੀਸੀਟੀਵੀ ਕੈਮਰੇ ਲਗਾਉਣ/ ਕਾਰਜਸ਼ੀਲ ਬਣਾਉਣ ਨੂੰ ਯਕੀਨੀ ਬਣਾਏ ਜਾਣ ਸਬੰਧੀ ਵੀ ਨਿਰਦੇਸ਼ ਦਿੱਤੇ ਗਏ ਸਨ । ਉਨ੍ਹਾਂ ਦੱਸਿਆ ਕਿ ਇਹ ਅਪਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ, ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 500 ਤੋਂ ਵੱਧ ਪੁਲਿਸ ਪਾਰਟੀਆਂ ਨੇ ਐਸ.ਪੀ./ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 3826 ਵਿੱਤੀ ਸੰਸਥਾਂਵਾਂ- ਜਿਨ੍ਹਾਂ ਵਿੱਚ 2516 ਬੈਂਕਾਂ, 389 ਐਨ.ਬੀ.ਐਫ.ਸੀ. ,360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਸ਼ਾਮਲ ਹਨ, ਦੀ ਚੈਕਿੰਗ ਕੀਤੀ । ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਉਦੇਸ਼ ਵਿੱਤੀ ਸੰਸਥਾਵਾਂ , ਜੋ ਕਿ ਆਮ ਤੌਰ ’ਤੇ ਸਮਾਜ ਵਿਰੋਧੀ ਅਨਸਰਾਂ ਦੇ ਨਿਸ਼ਾਨੇ ਹੁੰਦੀਆ ਹਨ, ਵਿਖੇ ਢੁਕਵੀਂ ਮੁਸਤੈਦੀ ਤੇ ਪੂਰਨ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ । ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਸਾਰੀਆਂ ਟੀਮਾਂ ਨੂੰ ਕਿਹਾ ਗਿਆ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਆਮ ਲੋਕਾਂ ਨਾਲ ਬਾ-ਹਲੀਮੀ ਪੇਸ਼ ਆਉਣ ਅਤੇ ਲੋਕਾਂ ਦੀ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ । ਇਸ ਦੌਰਾਨ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਇਰਦ-ਗਿਰਦ ਘੁੰਮਦੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਕੀਤੀ ਗਈ।

Advertisement
Advertisement
Advertisement
Advertisement
Scroll to Top