Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:43 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਬਾਰੇ ਨਾ ਸਿਰਫ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਬਲਕਿ ਹਾਈ ਕੋਰਟ ਨੂੰ ਵੀ ਗੁੰਮਰਾਹ ਕਰਨ ਦਾ ਯਤਨ ਕੀਤਾ ਗਿਆ: ਬਿਕਰਮ ਸਿੰਘ ਮਜੀਠੀਆ

ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਬਾਰੇ ਨਾ ਸਿਰਫ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਬਲਕਿ ਹਾਈ ਕੋਰਟ ਨੂੰ ਵੀ ਗੁੰਮਰਾਹ ਕਰਨ ਦਾ ਯਤਨ ਕੀਤਾ ਗਿਆ: ਬਿਕਰਮ ਸਿੰਘ ਮਜੀਠੀਆ

ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਬਾਰੇ ਨਾ ਸਿਰਫ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਬਲਕਿ ਹਾਈ ਕੋਰਟ ਨੂੰ ਵੀ ਗੁੰਮਰਾਹ ਕਰਨ ਦਾ ਯਤਨ ਕੀਤਾ ਗਿਆ: ਬਿਕਰਮ ਸਿੰਘ ਮਜੀਠੀਆ
ਕਿਹਾ ਕਿ ਉਹ ਕਾਨੂੰਨ ਮੰਨਣ ਵਾਲੇ ਨਾਗਰਿਕ ਵਜੋਂ ਵਾਰ-ਵਾਰ ਐਸ ਆਈ ਟੀ ਅੱਗੇ ਹੋ ਰਹੇ ਹਨ ਪੇਸ਼
ਪਟਿਆਲਾ, 8 ਅਗਸਤ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਹੋਈ ਇੰਟਰਵਿਊ ਬਾਰੇ ਨਾ ਸਿਰਫ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਬਲਕਿ ਇਸ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀ ਗੁੰਮਰਾਹ ਕਰਨ ਦਾ ਯਤਨ ਕੀਤਾ ਗਿਆ। ਅੱਜ ਇਥੇ ਐਸ ਆਈ ਟੀ ਪੇਸ਼ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ, ਜੋ ਗ੍ਰਹਿ ਮੰਤਰੀ ਵੀ ਹਨ, ਨੇ ਪੰਜਾਬੀਆਂ ਨੂੰ ਝੂਠ ਬੋਲਿਆ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿਚ ਨਹੀਂ ਹੋਈ। ਉਹਨਾਂ ਕਿਹਾ ਕਿ ਇਸ ਮਗਰੋਂ ਆਪ ਸਰਕਾਰ ਵੱਲੋਂ ਗਠਿਤ ਐਸ ਆਈ ਟੀ ਨੇ ਅੱਠ ਮਹੀਨੇ ਦੀ ਜਾਂਚ ਮਗਰੋਂ ਇਹ ਕਹਿ ਕੇ ਹਾਈ ਕੋਰਟ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਕਿ ਇੰਟਰਵਿਊ ਪੰਜਾਬ ਵਿਚ ਨਹੀਂ ਹੋਈ। ਉਹਨਾਂ ਕਿਹਾ ਕਿ ਹਾਈ ਕੋਰਟ ਵੱਲੋਂ ਐਸ ਆਈ ਟੀ ਗਠਿਤ ਕਰਨ ਮਗਰੋਂ ਵੀ ਸੱਚਾਈ ਸਾਹਮਣੇ ਆਈ ਹੈ ਕਿ ਇੰਟਰਵਿਊ ਖਰੜ ਪੁਲਿਸ ਥਾਣੇ ਵਿਚ ਹੋਈ ਹੈ । ਸਰਦਾਰ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਲਿਆ ਹੈ ਕਿਉਂਕਿ ਉਹਨਾਂ ਨੇ ਨਾ ਸਿਰਫ ਝੂਠ ਬੋਲਿਆ ਬਲਕਿ ਉਹ ਗ੍ਰਹਿ ਮੰਤਰੀ ਵਜੋਂ ਵੀ ਫੇਲ੍ਹ ਸਾਬਤ ਹੋਏ ਹਨ ਕਿਉਂਕਿ ਇੰਟਰਵਿਊ ਪੰਜਾਬ ਪੁਲਿਸ ਨੇ ਕਰਵਾਈ ਸੀ। ਆਪ ਲੀਡਰਸ਼ਿਪ ’ਤੇ ਵਰ੍ਹਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਵਰਗੇ ਨਹੀਂ ਹਨ ਜੋ ਵਾਰ-ਵਾਰ ਈ ਡੀ ਵੱਲੋਂ ਬੁਲਾਏ ਜਾਣ ’ਤੇ ਪੇਸ਼ ਨਹੀਂ ਹੋਏ। ਉਹਨਾਂ ਕਿਹਾ ਕਿ ਉਹ ਤਾਂ ਅੱਜ ਸਤਵੀਂ ਵਾਰ ਸਿਆਸੀ ਐਸ ਆਈ ਟੀ ਅੱਗੇ ਪੇਸ਼ ਹੋਏ ਹਨ ਜਦੋਂ ਕਿ ਉਹਨਾਂ ਨੂੰ 11 ਵਾਰ ਸੱਦਿਆ ਗਿਆ ਸੀ। ਉਹਨਾਂ ਕਿਹਾ ਕਿ ਜਿਹੜੇ ਚਾਰ ਮੌਕਿਆਂ ’ਤੇ ਉਹ ਪੇਸ਼ ਨਹੀਂ ਹੋਏ, ਉਹ ਅਦਾਲਤੀ ਕੇਸਾਂ ਕਰ ਕੇ ਪੇਸ਼ ਨਹੀਂ ਹੋਏ। ਉਹਨਾਂ ਕਿਹਾ ਕਿ ਐਸ ਆਈ ਟੀ ਇਹਨਾਂ ਅਦਾਲਤੀ ਕੇਸਾਂ ਦੀ ਸੁਣਵਾਈ ਦੀਆਂ ਤਾਰੀਕਾਂ ਤੋਂ ਭਲੀ ਭਾਂਤ ਜਾਣੂ ਸੀ ਪਰ ਇਸਦੇ ਬਾਵਜੂਦ ਉਹਨਾਂ ਹੀ ਤਾਰੀਕਾਂ ਨੂੰ ਉਹਨਾਂ ਨੂੰ ਸੰਮਨ ਭੇਜੇ ਗਏ ਤਾਂ ਜੋ ਆਪ ਆਗੂ ਸੰਜੇ ਸਿੰਘ ਦੀ ਮਦਦ ਕੀਤੀ ਜਾ ਸਕੇ ਜਿਹਨਾਂ ਖਿਲਾਫ ਉਹਨਾਂ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੀ ਐਸ ਆਈ ਟੀ ਦੇ ਅਸਲੀ ਮੁਖੀ ਹਨ ਅਤੇ ਉਹਨਾਂ ਨੂੰ ਚਾਹੀਦਾ ਹੈ ਕਿ ਵਾਰ-ਵਾਰ ਉਹਨਾਂ ਨੂੰ ਤਲਬ ਕਰਨ ਲਈ ਐਸ ਆਈ ਟੀ ਦੀ ਵਰਤੋਂ ਕਰਨ ਨਾਲੋਂ ਉਹਨਾਂ ਨੂੰ ਸਿੱਧਾ ਹੀ ਸੱਦ ਲੈਣ। ਉਹਨਾਂ ਇਹ ਵੀ ਕਿਹਾ ਕਿ ਹਾਈ ਕੋਰਟ ਨੇ ਉਹਨਾਂ ਨੂੰ ਰੈਗੂਲਰ ਜ਼ਮਾਨਤ ਵੇਲੇ ਅਜਿਹੀ ਕੋਈ ਸ਼ਰਤ ਨਹੀਂ ਲਗਾਈ ਸੀ ਕਿ ਉਹਨਾਂ ਨੂੰ ਵਾਰ-ਵਾਰ ਐਸ ਆਈ ਟੀ ਸਾਹਮਣੇ ਪੇਸ਼ ਹੋਣਾ ਪਵੇਗਾ ਪਰ ਉਹ ਫਿਰ ਵੀ ਪੇਸ਼ ਹੋ ਰਹੇ ਹਨ ਕਿਉਂਕਿ ਉਹਨਾਂ ਨੂੰ ਕਾਨੂੰਨ ਵਿਚ ਪੂਰਨ ਵਿਸ਼ਵਾਸ ਹੈ । ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਘੱਗਾ ਤੇ ਹੋਰ ਅਕਾਲੀ ਸਮਰਥਕ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top