Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਐਸ. ਪੀ. ਸੀ. ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ

ਪੀ. ਐਸ. ਪੀ. ਸੀ. ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ

ਪੀ. ਐਸ. ਪੀ. ਸੀ. ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ
ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਕਿ ਠੇਕੇਦਾਰ ਹੋਣ ਨਾਤੇ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਉਸਦੇ ਚੰਗੇ ਸਬੰਧ ਹਨ। ਉਸਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੇ ਪੇਸ਼ਗੀ ਵਜੋਂ 30,000 ਰੁਪਏ ਅਤੇ ਬਾਕੀ ਪੈਸੇ ਬਿਜਲੀ ਕੁਨੈਕਸ਼ਨ ਲੱਗਣ ਤੋਂ ਬਾਅਦ ਦੇਣ ਲਈ ਕਿਹਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਨਾਲ ਸਬੰਧਤ ਹੋਰਨਾਂ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top