Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:56 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਡੀ.ਸੀ. ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਡੀ.ਸੀ. ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਛੋਟੀ ਉਮਰ ਵਿਚ ਬੇਮਿਸਾਲ ਕੁਰਬਾਨੀ ਦੇਕੇ ਆਜ਼ਾਦੀ ਦਿਵਾਈ-ਸਾਕਸ਼ੀ ਸਾਹਨੀ
ਪਟਿਆਲਾ, 23 ਮਾਰਚ:
ਅੱਜ ਇਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿਤੀ।
ਸਮਾਰੋਹ ਵਿਚ ਇਨਕਲਾਬੀ ਨੌਜਵਾਨ ਸਭਾ ਪਟਿਆਲਾ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਰਨੈਲ ਸਿੰਘ ਮੰਨੂ ਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ (ਸਥਾਨਕ) ਹਰਬੰਤ ਕੌਰ, ਸਹਾਇਕ ਕਮਿਸ਼ਨਰ (ਜ) ਤੇ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ, ਡੀ.ਐਸ.ਪੀ ਹਰਦੀਪ ਸਿੰਘ ਬਡੂੰਗਰ ਤੇ ਸੰਜੀਵ ਸਿੰਗਲਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਥਾਪਰ ਨੇ ਛੋਟੀ ਉਮਰ ਵਿਚ ਬੇਮਿਸਾਲ ਕੁਰਬਾਨੀ ਦੇਕੇ ਸਾਡੇ ਦੇਸ਼ ਨੂੰ ਆਜ਼ਾਦੀ ਦਿਵਾਈ।
ਉਨ੍ਹਾਂ ਕਿਹਾ ਕਿ ਸਾਨੂੰ, ਖਾਸ ਕਰਕੇ ਨੌਜਵਾਨਾਂ ਨੂੰ, ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚਲਦੇ ਹੋਏ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਅਪਣਾ ਕੇ ਇਕ ਸੰਪੂਰਨ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ।
ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।ਜਰਨੈਲ ਸਿੰਘ ਮੰਨੂ ਨੇ ਦੱਸਿਆ ਕਿ ਸ਼ਾਮ ਵੇਲੇ ਇੰਨਕਲਾਬੀ ਨਾਟਕ ਖੇਡਿਆ ਗਿਆ ਅਤੇ ਬਾਅਦ ਵਿਚ ਸ਼ਹੀਦਾਂ ਨੂੰ ਯਾਦ ਕਰਦਿਆਂ ਮੋਮਬੱਤੀ ਮਾਰਚ ਵੀ ਕੱਢਿਆ ਗਿਆ।

Advertisement
Advertisement
Advertisement
Advertisement
Scroll to Top