ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Monday, 05 August, 2024, 04:54 PM

ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਸਮਾਣਾ, 5 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 55 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਡੇਰਾ ਚੋਹਠ ਥਾਣਾ ਸਦਰ ਸਮਾਣਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਨਿਰਮਲ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਖੁਦਾਦਪੁਰਾ ਵਿਖੇ ਮੌਜੂਦ ਸੀ ਨੂੰ ਸੂਚਨਾਮਿਲੀ ਕਿ ਪਿੰਡ ਸਿਆਲਕਲਾਂ ਨੇੜੇ ਲੱਗਦੀ ਪੁਲ ਉਕਤ ਵਿਅਕਤੀ ਗੈਰ ਕਾਨੰਨੀ ਵਸਤੂ ਲੈ ਕੇ ਆ ਰਿਹਾ ਹੈ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕਿਆ ਗਿਆ ਤਾਂ ਉਸ ਕੋਲੋਂ 55 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
