ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ
ਗੁਰਦੁਆਰਾ ਪ੍ਰਬੰਧਕਾਂ ਨੂੰ ਐਸਐਸਪੀ ਨਾਨਕ ਸਿੰਘ ਨੂੰ ਕੀਤਾ ਸਨਮਾਨਤ
ਪਟਿਆਲਾ 5 ਅਗਸਤ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਐਸਐਸਪੀ ਡਾ.ਨਾਨਕ ਸਿੰਘ ਗੁਰੂ ਘਰ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਸਮੇਤ ਸਮੂਹ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਤਸਵੀਰ ਭੇਂਟ ਕੀਤੀ। ਗੱਲਬਾਤ ਕਰਦਿਆਂ ਐਸਐਸਪੀ ਨਾਨਕ ਸਿੰਘ ਨੇ ਆਖਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਏਸ ਪਾਵਨ ਅਸਥਾਨ ਪ੍ਰਤੀ ਉਨ੍ਹਾਂ ਦੀ ਹਮੇਸ਼ਾ ਆਸਥਾ ਰਹੀ, ਜਦੋਂ ਉਹ ਪਹਿਲਾਂ ਪਟਿਆਲਾ ’ਚ ਬਤੌਰ ਐਸਐਸਪੀ ਵਜੋਂ ਤਾਇਨਾਤ ਹੋਏ ਸਨ ਤਾਂ ਉਸ ਸਮੇਂ ਤੋਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਗੁਰੂ ਘਰ ਮੱਥਾ ਟੇਕਣਾ ਆਉਂਦਾ ਰਿਹਾ।। ਐਸਐਸਪੀ ਨਾਨਕ ਸਿੰਘ ਨੇ ਕਿਹਾ ਕਿ ਬਤੌਰ ਐਸਐਸਪੀ ਅਹੁਦਾ ਸੰਭਾਲਣ ਉਪਰੰਤ ਗੁਰੂ ਘਰ ਪਹੁੰਚ ਕੇ ਉਨ੍ਹਾਂ ਗੁਰੂ ਦਰਬਾਰ ਵਿਚ ਆਪਣੀ ਆਸਥਾ ਪ੍ਰਗਟ ਕਰਨ ਦੇ ਨਾਲ ਨਾਲ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ’ਚ ਮੀਤ ਮੈਨੇਜਰ ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਭਾਈ ਦਰਸ਼ਨ ਸਿੰਘ, ਭਾਈ ਭੁਪਿੰਦਰਪਾਲ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
