Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:52 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ
-ਦਲਿਤ ਸਰੋਕਾਰਾਂ ਬਾਰੇ ਹੋਈ ਗੱਲ
ਪਟਿਆਲਾ, 5 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਇੱਥੇ ਸਥਾਪਿਤ ‘ਇੰਗਲਿਸ਼ ਲਿਟਰੇਰੀ ਸੋਸਾਇਟੀ’ ਦੀ ਅਗਵਾਈ ਹੇਠ ‘ਟੂਵਾਰਡਜ਼ ਐਨ ਅੰਡਰਸਟੈਂਡਿੰਗ ਆਫ਼ ਦਲਿਤ ਐਸਥੈਟਿਕਸ: ਟੈਕਸਟਸ ਐਂਡ ਕੰਟੈਕਸਟਸ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਦਿੱਲੀ ਯੂਨੀਵਰਸਿਟੀ ਦਿੱਲੀ ਦੇ ਅੰਗਰੇਜ਼ੀ ਵਿਭਾਗ ਤੋਂ ਪੁੱਜੇ ਡਾ. ਰਾਜ ਕੁਮਾਰ ਨੇ ਦਿੱਤਾ । ਵਿਭਾਗ ਮੁਖੀ ਡਾ. ਜਯੋਤੀ ਪੁਰੀ ਨੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਪ੍ਰੋਫੈਸਰ ਰਾਜ ਕੁਮਾਰ ਪਿਛਲੇ ਲੰਬੇ ਸਮੇਂ ਤੋਂ ਦਲਿਤ ਸਾਹਿਤ, ਅੰਗਰੇਜ਼ੀ ਵਿੱਚ ਭਾਰਤੀ ਲੇਖਣ, ਉੜੀਆ ਸਾਹਿਤ ਅਤੇ ਉੱਤਰ-ਬਸਤੀਵਾਦੀ ਅਧਿਐਨਾਂ ‘ਤੇ ਕੇਂਦਰਿਤ ਆਪਣਾ ਅਕਾਦਮਿਕ ਕਾਰਜ ਕਰ ਰਹੇ ਹਨ ।
ਡਾ. ਰਾਜ ਕੁਮਾਰ ਨੇ ਆਪਣੇ ਆਪਣੇ ਭਾਸ਼ਣ ਰਾਹੀਂ ਦਲਿਤ ਸੁਹਜ ਸ਼ਾਸਤਰ ਦੇ ਇਤਿਹਾਸ ਨੂੰ ਦਰਸਾਉਂਦਿਆਂ ਦੱਸਿਆ ਕਿ ਕਿਵੇਂ ਯੁੱਗਾਂ ਤੋਂ ਪ੍ਰਚਲਿਤ ਜਾਤੀ ਕਾਨੂੰਨ ਅਤੇ ਰੀਤੀ-ਰਿਵਾਜ ਦਲਿਤਾਂ, ਖਾਸ ਕਰਕੇ ਔਰਤਾਂ ਨੂੰ ਸਿੱਖਿਆ ਤੋਂ ਵਾਂਝਾ ਰਖਦੇ ਰਹੇ ਹਨ। ਉਨ੍ਹਾਂ ਜੋਤੀਬਾ ਫੂਲੇ ਅਤੇ ਡਾ. ਭੀਮ ਰਾਓ ਅੰਬੇਡਕਰ ਵਰਗੇ ਜਾਤ-ਪਾਤ ਵਿਰੋਧੀ ਬੁੱਧੀਜੀਵੀਆਂ ਦੇ ਅਥਾਹ ਯੋਗਦਾਨ ਬਾਰੇ ਵਿਸ਼ੇਸ਼ ਤੌਰ ਉੱਤੇ ਜ਼ਿਕਰ ਕੀਤਾ । ਉਨ੍ਹਾਂ ਕਵਿਤਾ, ਗਲਪ, ਸਵੈ-ਜੀਵਨੀ ਅਤੇ ਆਲੋਚਨਾ ਸਮੇਤ ਵੱਖ-ਵੱਖ ਸਾਹਿਤਕ ਰੂਪਾਂ ਵਿਚਲੇ ਦਲਿਤ ਸੁਹਜ ਸ਼ਾਸਤਰ ਉੱਤੇ ਵੀ ਵਿਚਾਰ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਾਹਿਤਕ ਆਲੋਚਨਾ ਦਲਿਤ ਜੀਵਨ ਅਤੇ ਦਲਿਤ ਸੰਵੇਦਨਾ ਨਾਲ ਨਿਆਂ ਨਹੀਂ ਕਰ ਸਕਦੀ । ਅਜ਼ਾਦੀ ਅਤੇ ਬਰਾਬਰੀ ਦੀ ਸੰਭਾਵਨਾ ਦੇ ਸੰਦਰਭ ਵਿੱਚ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਦਲਿਤ ਨਾ ਸਿਰਫ਼ ਜਾਤ ਦੇ ਖਾਤਮੇ ਲਈ ਖੜ੍ਹੇ ਹਨ, ਸਗੋਂ ਸਨਮਾਨ ਅਤੇ ਸਵੈ-ਮਾਣ ਨਾਲ ਜੀਣ ਦੇ ਅਧਿਕਾਰ ਲਈ ਵੀ ਖੜ੍ਹੇ ਹਨ । ਭਾਸ਼ਣ ਉਪਰੰਤ ਦਰਸ਼ਕਾਂ ਵੱਲੋਂ ਸਵਾਲ ਪੁੱਛ ਕੇ ਸੰਵਾਦ ਰਚਾਇਆ ਗਿਆ। ਅੰਗਰੇਜ਼ੀ ਦੇ ਸਾਬਕਾ ਪ੍ਰੋਫ਼ੈਸਰ ਅਤੇ ਭਾਸ਼ਾਵਾਂ ਦੇ ਸਾਬਕਾ ਡੀਨ ਡਾ. ਰਾਜੇਸ਼ ਕੁਮਾਰ ਸ਼ਰਮਾ ਨੇ ਇਸ ਮੌਕੇ ਆਪਣੇ ਵਿਚਾਰਾਂ ਨਾਲ਼ ਪ੍ਰਸ਼ਨ-ਉੱਤਰ ਸੈਸ਼ਨ ਦੀ ਸ਼ੁਰੂਆਤ ਕੀਤੀ। ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਇਸ ਪ੍ਰੋਗਰਾਮ ਦੀ ਕੋਆਰਡੀਨੇਟਰ ਡਾ. ਮੋਨਿਕਾ ਸੱਭਰਵਾਲ ਨੇ ਕੀਤਾ ।

Advertisement
Advertisement
Advertisement
Advertisement
Scroll to Top