Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਵੈਨ ਥੱਲੇ ਆਉਣ ਨਾਲ 3 ਸਾਲਾਂ ਮਾਸੂਮ ਦੀ ਗਈ ਜਾਨ

ਸਕੂਲ ਵੈਨ ਥੱਲੇ ਆਉਣ ਨਾਲ 3 ਸਾਲਾਂ ਮਾਸੂਮ ਦੀ ਗਈ ਜਾਨ

ਸਕੂਲ ਵੈਨ ਥੱਲੇ ਆਉਣ ਨਾਲ 3 ਸਾਲਾਂ ਮਾਸੂਮ ਦੀ ਗਈ ਜਾਨ
ਬਠਿੰਡਾ,5 ਅਗਸਤ : ਭਗਤਾ ਭਾਈ ਸਥਾਨਕ ਸ਼ਹਿਰ ਨਜ਼ਦੀਕ ਪਿੰਡ ਹਮੀਰਗੜ੍ਹ ਵਿਖੇ ਅੱਜ ਸਵੇਰੇ ਸਕੂਲ ਵੈਨ ਦੀ ਲਪੇਟ ਵਿੱਚ ਆਉਣ ਕਾਰਨ ਮਾਸੂਮ ਬੱਚੀ ਦੀ ਹੋਈ ਮੌਤ।ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸ਼ਹਿਰ ਦੀ ਇੱਕ ਧਾਰਮਿਕ ਸੰਸਥਾ ਦੀ ਸਕੂਲ ਵੈਨ ਦੇ ਹੇਠਾਂ ਆ ਜਾਣ ਨਾਲ ਕਰੀਬ 3 ਸਾਲਾਂ ਦੀ ਮਾਸੂਮ ਬੱਚੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕਿ ਕਈ ਵਾਰ ਸਕੂਲ ਵੈਨਾਂ ਵਾਲਿਆਂ ਨੂੰ ਪਿੰਡ ਦੀਆਂ ਗਲੀਆਂ ਵਿਚ ਹੌਲੀ ਚਲਾਉਣ ਦੀ ਅਪੀਲ ਕੀਤੀ ਗਈ ਸੀ ਪਰ ਇਹ ਵੈਨਾਂ ਵਾਲਿਆਂ ਉੱਪਰ ਕੋਈ ਅਸਰ ਨਹੀਂ ਹੋਇਆ ਉਹਨਾਂ ਕਿਹਾ ਕਿ ਡਰਾਈਵਰ ਦੀ ਲਾਪਰਵਾਹੀ ਕਾਰਨ ਮਸੂਮ ਬੱਚੀ ਦੀ ਜਾਨ ਚਲੀ ਗਈ।ਇਸ ਮੌਕੇ ਪ੍ਰਤੱਖ ਦਰਸ਼ੀ ਨੇ ਦੱਸਿਆ ਕਿ ਸਵੇਰੇ ਆਪਣੇ ਬੱਚੇ ਨੂੰ ਸਕੂਲ ਲਈ ਵੈਨ ਤੇ ਚੜ੍ਹਾਉਣ ਆਈਆਂ ਸੀ ਤਾਂ ਅਵਨੀਤ ਕੌਰ ਪੁੱਤਰੀ ਜੀਵਨ ਸਿੰਘ ਉਮਰ 3 ਸਾਲ ਵੀ ਉਸ ਦੇ ਮਗਰ ਸੀ ਡਰਾਈਵਰ ਦੀ ਲਾਪਰਵਾਹੀ ਕਾਰਨ ਵੈਨ ਦੋਵੇਂ ਟਾਇਰ ਬੱਚੀ ਦੇ ਉੱਪਰ ਦੀ ਲੰਘ ਗਏ ਬੱਚੀ ਦੀ ਮੌਤ ਹੋ ਗਈ, ਉਹਨਾਂ ਕਿਹਾ ਕਿ ਜੇਕਰ ਸਕੂਲ ਵੈਨ ਨਾਲ ਕਡੰਕਟਰ ਹੁੰਦਾ ਤਾਂ ਮਾਸੂਮ ਦੀ ਜਾਨ ਬਚ ਸਕਦੀ ਸੀ । ਇਸ ਮੌਕੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਕੂਲ ਵੈਨਾਂ ਦੀ ਸਮੇਂ- ਸਮੇਂ ਸਿਰ ਚੈਕਿੰਗ ਅਤੇ ਕਡੰਕਟਰ ਨਾ ਹੋਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜ਼ੋ ਅੱਗੇ ਤੋਂ ਅਜਿਹਾ ਹਾਦਸਾ ਨਾ ਵਾਪਰੇ । ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਦਿਆਲਪੁਰਾ ਭਾਈਕਾ ਦੀ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਵੈਨ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top