Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

ਦੁਆਰਾ: News ਪ੍ਰਕਾਸ਼ਿਤ :Thursday, 23 March, 2023, 05:38 PM

ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ
ਚੰਡੀਗੜ/ ਨਵੀਂ ਦਿੱਲੀ, 22 ਮਾਰਚ:
ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।
ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।



Scroll to Top