Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:34 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਦੀ ਕਮਾਨ ਸਾਂਭਣ ਵਾਲੇ ਜਨਰਲ ਵਕਾਰ

ਬੰਗਲਾਦੇਸ਼ ਦੀ ਕਮਾਨ ਸਾਂਭਣ ਵਾਲੇ ਜਨਰਲ ਵਕਾਰ

ਬੰਗਲਾਦੇਸ਼ ਦੀ ਕਮਾਨ ਸਾਂਭਣ ਵਾਲੇ ਜਨਰਲ ਵਕਾਰ
ਬੰਗਲਾਦੇਸ਼ : ਬੰਗਲਾਦੇਸ਼ ਵਿਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਫੌਜ ਨੇ ਦੇਸ਼ ਦੀ ਕਮਾਨ ਸੰਭਾਲ ਲਈ ਹੈ। ਫੌਜ ਨੇ ਐਲਾਨ ਕੀਤਾ ਹੈ ਕਿ ਉਹ ਅੰਤਿਮ ਸਰਕਾਰ ਬਣਾਏਗੀ । ਬੰਗਲਾਦੇਸ਼ ਦੇ ਫੌਜ ਮੁਖੀ ਜਨਰਲ ਵਕਾਰ ਉਜ਼ ਜ਼ਮਾਨ ਨੇ ਪ੍ਰੈੱਸ ਕਾਨਫਰੰਸ `ਚ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨਾਲ ਗੱਲ ਕੀਤੀ ਹੈ ਤੇ ਹੁਣ ਅੰਤਰਿਮ ਸਰਕਾਰ ਬਣੇਗੀ । ਫੌਜ ਮੁਖੀ ਨੇ ਇਹ ਵੀ ਕਿਹਾ ਕਿ ਹਿੰਸਕ ਝੜਪਾਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ । ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਹੁਣ ਇੱਕ ਤਰ੍ਹਾਂ ਨਾਲ ਬੰਗਲਾਦੇਸ਼ ਦੀ ਪੂਰੀ ਕਮਾਂਡ ਆਰਮੀ ਚੀਫ ਵਕਾਰ ਉਜ਼ ਜ਼ਮਾਨ ਦੇ ਹੱਥਾਂ ਵਿੱਚ ਹੈ। ਵਕਾਰ, 16 ਸਤੰਬਰ 1966 ਨੂੰ ਜਨਮਿਆ, ਬੰਗਲਾਦੇਸ਼ ਫੌਜ ਦਾ 4 ਸਟਾਰ ਜਨਰਲ ਹੈ ਅਤੇ 23 ਜੂਨ 2024 ਤੋਂ ਫੌਜ ਦਾ ਮੁਖੀ ਹੈ। ਇਸ ਅਹੁਦੇ `ਤੇ ਆਉਣ ਤੋਂ ਪਹਿਲਾਂ ਉਹ ਬੰਗਲਾਦੇਸ਼ ਫੌਜ ਦੇ ਚੀਫ ਆਫ ਜਨਰਲ ਸਟਾਫ ਦੇ ਅਹੁਦੇ `ਤੇ ਰਹਿੰਦੇ ਸਨ। ਇਸ ਤੋਂ ਪਹਿਲਾਂ ਉਹ ਆਰਮਡ ਫੋਰਸਿਜ਼ ਡਿਵੀਜ਼ਨ ਦੇ ਪ੍ਰਿੰਸੀਪਲ ਸਟਾਫ ਅਫਸਰ ਸਨ । ਬੰਗਲਾਦੇਸ਼ ਦੇ ਸ਼ੇਰਪੁਰ ਜ਼ਿਲ੍ਹੇ ਵਿੱਚ ਜਨਮੇ, ਜਨਰਲ ਵਕਾਰ ਉਜ਼ ਜ਼ਮਾਨ ਨੇ ਡਿਫੈਂਸ ਸਰਵਿਸਿਜ਼ ਕਮਾਂਡ ਐਂਡ ਸਟਾਫ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ। ਫਿਰ ਡਿਫੈਂਸ ਸਟੱਡੀਜ਼ ਵਿੱਚ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਪ੍ਰਾਪਤ ਕੀਤੀ। ਉਸ ਨੇ ਕਿੰਗਜ਼ ਕਾਲਜ, ਲੰਡਨ ਤੋਂ ਡਿਫੈਂਸ ਸਟੱਡੀਜ਼ ਵਿੱਚ ਐਮਏ ਦੀ ਡਿਗਰੀ ਵੀ ਹਾਸਲ ਕੀਤੀ ਹੈ ।

Advertisement
Advertisement
Advertisement
Advertisement
Scroll to Top