Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:36 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ

ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ

ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ
ਸਪੈਸ਼ਲ ਡੀਜੀਪੀ ਨੇ ਸਾਈਕਲਿਸਟ ਆਰਵ ਭਾਰਦਵਾਜ ਨੂੰ ਪੰਜਾਬ ਪੁਲਿਸ ਦਾ ਯਾਦਗਾਰੀ ਚਿੰਨ੍ਹ, ਨਸ਼ਿਆਂ ਵਿਰੁੱਧ ਸੰਦੇਸ਼ ਵਾਲਾ ਪੋਸਟਰ ਸੌਂਪਿਆ
ਆਰਵ ਭਾਰਦਵਾਜ ਲੇਹ ਵਿੱਚ ਕਾਰਗਿਲ ਵਾਰ ਮੈਮੋਰੀਅਲ ਤੋਂ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਤੱਕ ਕਰ ਰਿਹਾ ਹੈ 1200 ਕਿਲੋਮੀਟਰ ਦੀ ਸਾਈਕਲ ਯਾਤਰਾ
ਚੰਡੀਗੜ੍ਹ, 5 ਅਗਸਤ : ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਕਾਰਗਿਲ ਵਿਜੈ ਦੀ ਰਜਤ ਜੈਯੰਤੀ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲੇਹ ਵਿੱਚ ਕਾਰਗਿਲ ਜੰਗ ਸਮਾਰਕ ਤੋਂ 1200 ਕਿਲੋਮੀਟਰ ਦੀ ਸਾਈਕਲ ਯਾਤਰਾ ‘ਤੇ ਨਿਕਲਣ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਆਰਵ ਭਾਰਦਵਾਜ ਦੀ ਦੇਸ਼ ਭਗਤੀ ਦੀਆਂ ਭਾਵਨਾਵਾਂ ਦੀ ਸ਼ਲਾਘਾ ਕਰਦਿਆਂ ਉਸ ਨੂੰ ਸਲਾਮ ਕੀਤਾ। ਦੱਸਣਯੋਗ ਹੈ ਕਿ 27 ਜੁਲਾਈ, 2024 ਨੂੰ ਸ਼ੁਰੂ ਹੋਈ ਇਹ ਸਾਈਕਲ ਯਾਤਰਾ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਵੇਗੀ । ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਆਰਵ ਨੂੰ ਆਸ਼ੀਰਵਾਦ ਦਿੰਦਿਆਂ ਉਸਨੂੰ ਪੰਜਾਬ ਪੁਲਿਸ ਦਾ ਯਾਦਗਾਰੀ ਚਿੰਨ੍ਹ ਦਿੱਤਾ ਅਤੇ ਨਸ਼ਿਆਂ ਵਿਰੁੱਧ ਸੰਦੇਸ਼ ਫੈਲਾਉਣ ਲਈ “ਨਸ਼ਿਆਂ ਨੂੰ ਕਹੋ ਨਾਹ, ਪੰਜਾਬ ਨੂੰ ਕਹੋ ਹਾਂ” ਸੰਦੇਸ਼ ਵਾਲਾ ਇੱਕ ਪੋਸਟਰ ਵੀ ਸੌਂਪਿਆ । ਉਨ੍ਹਾਂ ਕਿਹਾ ਕਿ ਆਰਵ ਭਾਰਦਵਾਜ ਇੱਕ ਅਜਿਹਾ ਰਾਜਦੂਤ ਹੈ ਜੋ ਨਸ਼ਿਆਂ ਵਿਰੁੱਧ ਸੰਦੇਸ਼ ਫੈਲਾਉਣ ਦੇ ਨਾਲ ਨਾਲ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ । ਲੇਹ ਤੋਂ ਚੰਡੀਗੜ੍ਹ ਤੱਕ ਦੀ ਆਪਣੀ ਯਾਤਰਾ ਦੌਰਾਨ ਆਰਵ ਨੇ ਜ਼ੋਜਿਲਾ, ਬਦਾਮੀ ਬਾਗ, ਅਤੇ ਪੰਜਾਬ ਸਟੇਟ ਵਾਰ ਮੈਮੋਰੀਅਲ ਸਮੇਤ ਵੱਖ-ਵੱਖ ਜੰਗੀ ਸਮਾਰਕਾਂ ‘ਤੇ ਸ਼ਰਧਾਂਜਲੀ ਭੇਟ ਕੀਤੀ। ਆਪਣੀ ਇਸ 13 ਦਿਨਾਂ ਦੀ ਯਾਤਰਾ ਦੌਰਾਨ ਉਹ ਆਪਣੇ ਪਿਤਾ ਨਾਲ ਜੰਮੂ ਅਤੇ ਕਸ਼ਮੀਰ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੀ ਯਾਤਰਾ ਕਰੇਗਾ । ਜ਼ਿਕਰਯੋਗ ਹੈ ਕਿ ਹੈਰੀਟੇਜ ਸਕੂਲ ਨਵੀਂ ਦਿੱਲੀ ਵਿਖੇ ਪੜ੍ਹ ਰਹੇ 8ਵੀਂ ਜਮਾਤ ਦੇ ਵਿਦਿਆਰਥੀ ਆਰਵ ਭਾਰਦਵਾਜ ਨੇ 2022 ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਨਮ ਵਰ੍ਹੇਗੰਢ ਅਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾਉਣ ਲਈ ਆਈਐਨਏ ਵਾਰ ਮੈਮੋਰੀਅਲ, ਮੋਇਰਾਂਗ, ਮਣੀਪੁਰ ਤੋਂ ਨੈਸ਼ਨਲ ਵਾਰ ਮੈਮੋਰੀਅਲ, ਨਵੀਂ ਦਿੱਲੀ ਤੱਕ 32 ਦਿਨਾਂ ਦੀ 2612 ਕਿਲੋਮੀਟਰ ਲੰਮੀ ਯਾਤਰਾ ਵੀ ਕੀਤੀ ।

Advertisement
Advertisement
Advertisement
Advertisement
Scroll to Top