Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:07 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬਾ ਸਰਕਾਰ ਦੇ ਵਕੀਲ ਨੇ ਕੋਰਟ ਨੂੰ ਕਿਹਾ ‘ਸਾਡੀ ਸਿਰਫ਼ ਇੰਨੀ ਹੀ ਮੰਗ ਹੈ ਕਿ ਜੇ ਸੰਭਵ ਹੋਵੇ ਤਾਂ ਗੱਲਬਾਤ ਲਈ ਦਾਖ਼ਲ ਅਰਜ਼ੀ ਨੂੰ ਅਗਲੇ ਹਫ਼ਤੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ

ਸੂਬਾ ਸਰਕਾਰ ਦੇ ਵਕੀਲ ਨੇ ਕੋਰਟ ਨੂੰ ਕਿਹਾ ‘ਸਾਡੀ ਸਿਰਫ਼ ਇੰਨੀ ਹੀ ਮੰਗ ਹੈ ਕਿ ਜੇ ਸੰਭਵ ਹੋਵੇ ਤਾਂ ਗੱਲਬਾਤ ਲਈ ਦਾਖ਼ਲ ਅਰਜ਼ੀ ਨੂੰ ਅਗਲੇ ਹਫ਼ਤੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ

ਸੂਬਾ ਸਰਕਾਰ ਦੇ ਵਕੀਲ ਨੇ ਕੋਰਟ ਨੂੰ ਕਿਹਾ ‘ਸਾਡੀ ਸਿਰਫ਼ ਇੰਨੀ ਹੀ ਮੰਗ ਹੈ ਕਿ ਜੇ ਸੰਭਵ ਹੋਵੇ ਤਾਂ ਗੱਲਬਾਤ ਲਈ ਦਾਖ਼ਲ ਅਰਜ਼ੀ ਨੂੰ ਅਗਲੇ ਹਫ਼ਤੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦਾਇਰ ਅੰਤ੍ਰਿਮ ਅਪੀਲ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਰਾਹੀਂ ਸਰਕਾਰ ਨੇ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਦੇ ਕਥਿਤ ਤੌਰ ’ਤੇ ਬਕਾਇਆ 1,000 ਕਰੋੜ ਰੁਪਏ ਤੋਂ ਵੱਧ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੂੰ ਸੂਬਾ ਸਰਕਾਰ ਵੱਲੋਂ ਪੇਸ਼ ਵਕੀਲ ਸ਼ਾਦਾਨ ਫਰਾਸਤ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਦਾਖਲ਼ ਇੱਕ ਬਕਾਇਆ ਕੇਸ ਵਿੱਚ ਗੱਲਬਾਤ ਕਰਨ ਲਈ ਅਰਜ਼ੀ ਦਾਖ਼ਲ ਕੀਤੀ ਗਈ ਹੈ, ਜਿਸ ਰਾਹੀਂ ਅੰਤ੍ਰਿਮ ਹੱਲ ਵਜੋਂ 1,000 ਕਰੋੜ ਰੁਪਏ ਦੇ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ, ‘ਸਾਡੀ ਸਿਰਫ਼ ਇੰਨੀ ਹੀ ਮੰਗ ਹੈ ਕਿ ਜੇ ਸੰਭਵ ਹੋਵੇ ਤਾਂ ਗੱਲਬਾਤ ਲਈ ਦਾਖ਼ਲ ਅਰਜ਼ੀ ਨੂੰ ਅਗਲੇ ਹਫ਼ਤੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ। ਫੰਡਾਂ ਦੀ ਕਾਫ਼ੀ ਜ਼ਿਆਦਾ ਲੋੜ ਹੈ।’ ਇਸ ’ਤੇ ਚੀਫ਼ ਜਸਟਿਸ ਨੇ ਇਸ ਅਪੀਲ ’ਤੇ ਜਲਦੀ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟਾਈ। ਦੱਸਣਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਲ 2023 ਵਿੱਚ ਕੇਂਦਰ ਸਰਕਾਰ ’ਤੇ ਪੇਂਡੂ ਵਿਕਾਸ ਫੰਡ ਤੇ ਮਾਰਕੀਟ ਫ਼ੀਸ ਦਾ ਇੱਕ ਹਿੱਸਾ ਜਾਰੀ ਨਾ ਕਰਨ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸੂਬਾ ਸਰਕਾਰ ਦਾ ਦੋਸ਼ ਹੈ ਕਿ ਕੇਂਦਰ ਵੱਲ ਪੰਜਾਬ ਦੇ 4,200 ਕਰੋੜ ਤੋਂ ਵੱਧ ਦੀ ਬਕਾਇਆ ਰਾਸ਼ੀ ਖੜ੍ਹੀ ਹੈ।

Advertisement
Advertisement
Advertisement
Advertisement
Scroll to Top