Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:28 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 6 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ ਤੇ ਪਸ਼ੂਆਂ ਦੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਥਾਵਾਂ ‘ਤੇ ਨਕਲੀ ਸੀਮਨ ਵਿਕਣ ਕਾਰਨ ਰਾਜ ਦੇ ਪਸ਼ੂ ਧਨ ਦੀ ਸੁਧਰੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਪੰਜਾਬ ਰਾਜ ਵਿੱਚ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਮਨਾਹੀ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਤੌਰ ‘ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ‘ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਇਸ ਤਰ੍ਹਾਂ ਅਣ ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਸਲਾ ਹੈ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।
ਇਹ ਹੁਕਮ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ‘ਤੇ ਲਾਗੂ ਨਹੀਂ ਹੋਣਗੇ।

Advertisement
Advertisement
Advertisement
Advertisement
Scroll to Top