Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਸੂਬੇ ਭਰ ਵਿੱਚ 393 ਪੁਲਿਸ ਟੀਮਾਂ ਨੇ 195 ਬੱਸ ਸਟੈਂਡਾਂ ‘ਤੇ 2493 ਵਿਅਕਤੀਆਂ ਦੀ ਤਲਾਸ਼ੀ ਲਈ
ਪੁਲਿਸ ਟੀਮਾਂ ਨੇ ਬੱਸ ਸਟੈਂਡ ਦੇ ਬਾਹਰ ਖੜ੍ਹੇ 3174 ਵਾਹਨਾਂ ਦੀ ਵੀ ਕੀਤੀ ਚੈਕਿੰਗ; 205 ਚਲਾਨ ਕੱਟੇ, 11 ਵਾਹਨ ਕੀਤੇ ਜ਼ਬਤ
ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੇ ਅਭਿਆਨ ਜਾਰੀ ਰਹਿਣਗੇ
ਚੰਡੀਗੜ੍ਹ, 6 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ।
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਬੱਸ ਸਟੈਂਡ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਬੱਸ ਅੱਡਿਆਂ ਦੀ ਢੁੱਕਵੀਂ ਘੇਰਾਬੰਦੀ ਅਤੇ ਮੁਕੰਮਲ ਤਲਾਸ਼ੀ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਬੱਸ ਸਟੈਂਡ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ । ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸੀ ਕਰਨ ਲਈ 2500 ਪੁਲਸ ਮੁਲਾਜ਼ਮਾਂ ਵਾਲੀਆਂ 393 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 195 ਬੱਸ ਅੱਡਿਆਂ ‘ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 2493 ਲੋਕਾਂ ਦੀ ਚੈਕਿੰਗ ਕੀਤੀ, ਜਦਕਿ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ । ਉਨ੍ਹਾਂ ਅੱਗੇ ਦੱਸਿਆ ਕਿ ਬੱਸ ਸਟੈਂਡ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ 3174 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਵੱਲੋਂ 205 ਚਲਾਨ ਕੱਟੇ ਗਏ ਅਤੇ 11 ਵਾਹਨ ਜ਼ਬਤ ਕੀਤੇ ਗਏ । ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੇ ਅਭਿਆਨ ਜਾਰੀ ਰਹਿਣਗੇ ।

Advertisement
Advertisement
Advertisement
Advertisement
Scroll to Top