Breaking News ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਅੱਜ ਦਾ ਹੁਕਮਨਾਮਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 07 August, 2024, 08:19 AM

ਅੱਜ ਦਾ ਹੁਕਮਨਾਮਾ
ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ : ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥