Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਗਊਆਂ ਦੀ ਸਾਂਭ ਸੰਭਾਲ ਲਈ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨਾਲ ਮੁਲਾਕਾਤ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਗਊਆਂ ਦੀ ਸਾਂਭ ਸੰਭਾਲ ਲਈ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨਾਲ ਮੁਲਾਕਾਤ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਗਊਆਂ ਦੀ ਸਾਂਭ ਸੰਭਾਲ ਲਈ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨਾਲ ਮੁਲਾਕਾਤ
ਹੁਸ਼ਿਆਰਪੁਰ ਵਿੱਚ 400 ਕਿੱਲੇ ਜਮੀਨ ‘ਚ ਬੇਸਹਾਰਾ ਗਊਆਂ ਦੀ ਕੀਤੀ ਜਾਵੇਗੀ ਸਾਂਭ ਸੰਭਾਲ : ਚੇਅਰਮੈਨ ਅਸ਼ੋਕ ਸਿੰਗਲਾ
ਚੰਡੀਗੜ੍ਹ ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਦੀ ਪੂਰਤੀ ਲਈ ਸ਼ੁਕਰਵਾਰ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ਲਈ ਹੁਸ਼ਿਆਰਪੁਰ ਜਿਲੇ ਵਿੱਚ ਗਊ ਗੋਚਰ ਗਊ ਚਰਾਂਦ ਦੀ ਲਗਭਗ 400 ਕਿੱਲਾ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਸੜਕਾਂ ਤੇ ਬੇਸਹਾਰਾ ਘੁੰਮ ਰਹੀਆਂ ਗਊਆਂ ਨੂੰ ਇੱਥੇ ਪਹੁੰਚਾਇਆ ਜਾਵੇਗਾ ਅਤੇ ਉਨਾਂ ਦੀ ਪੂਰੀ ਸਾਂਭ ਸੰਭਾਲ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਹੁਸ਼ਿਆਰਪੁਰ ਜਿਲ੍ਹੇ ਵਿੱਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਬਹੁਤ ਵੱਧ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਨ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸੂਆਂ ਦੇ ਯੋਗ ਪ੍ਰਬੰਧਨ ਲਈ ਉਪਰਾਲੇ ਕੀਤੇ ਜਾਣੇ ਜਰੂਰੀ ਹਨ । ਮੀਟਿੰਗ ਦੌਰਾਨ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਸੀਈਓ ਡਾਕਟਰ ਅਸ਼ੀਸ਼ ਚੁੱਘ ਅਤੇ ਜਸਵਿੰਦਰ ਸਿੰਘ,ਸੀਨੀਅਰ ਡਿਪਟੀ ਜਰਨਲ ਐਡਵੋਕੇਟ ਸੁਮਨਦੀਪ ਸਿੰਘ ਵਾਲੀਆ ਹਾਜ਼ਰ ਸਨ

Advertisement
Advertisement
Advertisement
Advertisement
Scroll to Top