Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:31 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ
ਪਿਛਲੇ ਦਿਨੀ 14 ਵਾਰਸਾਂ ਨੂੰ ਸੌਂਪੇ ਗਏ ਸਨ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ : ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਪਰਿਵਾਰਾਂ ਦੇ 6 ਮੈਂਬਰਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ । ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਸਰਬ ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਵੱਡੇ ਉਪਰਾਲੇ ਕਰ ਰਹੀ ਹੈ ਉੱਥੇ ਹੀ ਕਿਸਾਨੀ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਲੋੜਵੰਦ ਪਰਿਵਾਰਾਂ ਦੀ ਵਿੱਤੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਵੀ ਮ੍ਰਿਤਕ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਸਦੀਵੀ ਵਿਛੋੜਾ ਦੇਣ ਵਾਲਿਆਂ ਦੀ ਕਮੀ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰਾਂ ਦੀ ਪੀੜ ਨੂੰ ਦਿਲੋਂ ਮਹਿਸੂਸ ਕਰਦੇ ਹੋਏ ਮਦਦ ਲਈ ਹੱਥ ਅੱਗੇ ਵਧਾਇਆ ਹੈ । ਇਸ ਮੌਕੇ ਕੈਬਨਿਟ ਮੰਤਰੀ ਨੇ 6 ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰ ਦੀ ਤਰਫੋਂ ਦਰਜਾ 4 ਆਸਾਮੀ ਦੇ ਨਿਯੁਕਤੀ ਪੱਤਰ ਸੌਂਪੇ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੱਤਾ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿਛਲੇ ਦਿਨ ਦਿਨਾਂ ਦੌਰਾਨ ਹਲਕਾ ਸੁਨਾਮ ਉਧਮ ਸਿੰਘ ਵਾਲਾ ਨਾਲ ਸੰਬੰਧਿਤ 14 ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਜਾ ਚੁੱਕੇ ਹਨ । ਇਸ ਮੌਕੇ ਸਮਿਤ ਢਿੱਲੋਂ ਤਹਿਸੀਲਦਾਰ,ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਚੇਅਰਮੈਨ ਮਾਰਕੀਟ ਕਮੇਟੀ ਚੀਮਾ ਗੀਤੀ ਮਾਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਬਲਾਕ ਪ੍ਰਧਾਨ ਗੁਰਚਰਨ ਸਿੰਘ, ਰਾਜ ਸਿੰਘ, ਗੁਰਦੀਪ ਸਿੰਘ ਦੀਪਾ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top