Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣ ਲਈ ਅੱਗੇ ਆਉਣ ਨੌਜਵਾਨ: ਸ਼ਾਹ

ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣ ਲਈ ਅੱਗੇ ਆਉਣ ਨੌਜਵਾਨ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿਖਾਈ ਭਾਜਪਾ ਦੀ ‘ਤਿਰੰਗਾ ਯਾਤਰਾ’ ਨੂੰ ਹਰੀ ਝੰਡੀ
ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣ ਲਈ ਅੱਗੇ ਆਉਣ ਨੌਜਵਾਨ: ਸ਼ਾਹ
ਅਹਿਮਦਾਬਾਦ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਜ਼ਾਦੀ ਦਿਹਾੜੇ ਤੋਂ ਦੋ ਦਿਨ ਪਹਿਲਾਂ ਅੱਜ ਇੱਥੇ ਭਾਜਪਾ ਦੀ ‘ਤਿਰੰਗਾ ਯਾਤਰਾ’ ਨੂੰ ਹਰੀ ਝੰਡੀ ਦਿਖਾਉਂਦਿਆਂ ਨੌਜਵਾਨਾਂ ਨੂੰ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦੇ ਮਕਸਦ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ। ਭਾਜਪਾ ਦੇ ਸੀਨੀਅਰ ਆਗੂ ਸ਼ਾਹ ਗੁਜਰਾਤ ਦੇ ਅਹਿਮਦਾਬਾਦ ਵਿੱਚ ਤਿਰੰਗਾ ਯਾਤਰਾ ਨੂੰ ਹਰੀ ਝੰਡੀ ਦਿਖਾਉਣ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ‘ਤਿਰੰਗਾ ਯਾਤਰਾ’ ਦਾ ਮਕਸਦ ਦੇਸ਼ ਪ੍ਰਤੀ ਨੌਜਵਾਨਾਂ ਵਿੱਚ ਜਜ਼ਬਾ ਅਤੇ ਸਮਰਪਿਤ ਭਾਵਨਾ ਪੈਦਾ ਕਰਨਾ ਹੈ। ਸ਼ਾਹ ਨੇ ਜ਼ੋਰ ਦੇ ਕੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੋ ਸਾਲ ਪਹਿਲਾਂ ਚਲਾਈ ਹਰ ਘਰ ਤਿਰੰਗਾ ਮੁਹਿੰਮ ਦੇਸ਼ਭਗਤੀ ਦਾ ਪ੍ਰਗਟਾਵਾ ਹੀ ਨਹੀਂ, ਸਗੋਂ 2047 ਤੱਕ ਭਾਰਤ ਨੂੰ ਮਹਾਨ ਅਤੇ ਵਿਕਸਤ ਮੁਲਕ ਬਣਾਉਣ ਦੇ ਸਾਡੇ ਵਾਅਦੇ ਦਾ ਪ੍ਰਤੀਕ ਵੀ ਹੈ।’’ ਉਨ੍ਹਾਂ ਕਿਹਾ, ‘‘ਜਦੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਸਤ ਮੁਲਕ ਬਣਨ ਲਈ ਵਚਨਬੱਧ ਹੈ ਤਾਂ ਨਾਗਰਿਕਾਂ, ਖਾਸ ਕਰ ਨੌਜਵਾਨਾਂ ਨੂੰ ਉਸ ਖੇਤਰ ਵਿੱਚ ਦੇਸ਼ ਨੂੰ ਅੱਵਲ ਨੰਬਰ ਬਣਾਉਣ ਦੇ ਮਕਸਦ ਨਾਲ ਅੱਗੇ ਆ ਕੇ ਕੰਮ ਕਰਨ ਦੀ ਲੋੜ ਹੈ ਜਿਸ ਵਿੱਚ ਉਹ ਕੰਮ ਕਰ ਰਹੇ ਹਨ।’’ ਸ਼ਾਹ ਨੇ ਆਖਿਆ ਕਿ ਹੁਣ ਜਦੋਂ 15 ਅਗਸਤ ਨੂੰ ਦੇਸ਼ ਆਜ਼ਾਦੀ ਦੇ 78ਵੇਂ ਵਰ੍ਹੇ ’ਚ ਕਦਮ ਰੱਖਣ ਜਾ ਰਿਹਾ ਹੈ ਤਾਂ ਕੋਈ ਵੀ ਘਰ, ਇਮਾਰਤ, ਦਫਤਰ ਜਾਂ ਵਾਹਨਾ ਤਿਰੰਗੇ ਤੋਂ ਸੱਖਣਾ ਨਹੀਂ ਰਹਿਣਾ ਚਾਹੀਦਾ। ਗਾਂਧੀਨਗਰ ਤੋਂ ਲੋਕ ਸਭਾ ਮੈਂਬਰ ਨੇ ਆਖਿਆ ਕਿ ਇਹ ‘ਤਿਰੰਗਾ ਯਾਤਰਾ’ ਅਤੇ ‘ਹਰ ਘਰ ਤਿਰੰਗਾ’ ਮੁਹਿੰਮ ਗੁਜਰਾਤ ਦੇ ਲੋਕਾਂ ’ਚ ਦੇਸ਼ਭਗਤੀ ਦੀ ਭਾਵਨਾ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਸ਼ੁਰੂ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top