Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:09 am

+91 90915 01313 , +91 90916 01313

punjabbanni@gmail.com
punjabbani@yahoo.com

ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ

ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ

ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ
-ਬੀ.ਐਲ.ਓਜ ਵੱਲੋਂ 20 ਅਗਸਤ ਤੋਂ ਘਰ ਘਰ ਜਾ ਕੇ ਵੋਟਾਂ ਦੀ ਕੀਤੀ ਜਾਵੇਗੀ ਵੈਰੀਫਿਕੇਸ਼ਨ
ਪਟਿਆਲਾ, 13 ਅਗਸਤ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜਨ ਯੋਗਤਾ ਮਿਤੀ 01.01.2025 ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਜਿਸ ਦੇ ਸਬੰਧ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪ੍ਰੀ ਰਵੀਜਨ ਅਤੇ ਰਵੀਜਨ ਦੌਰਾਨ ਕੀਤੀਆਂ ਜਾਣ ਵਾਲੀਆ ਗਤੀਵਿਧੀਆਂ ਸਬੰਧੀ ਸ਼ੈਡਿਊਲ ਬਣਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਇਸ ਸਮੇਂ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਚੱਲ ਰਿਹਾ ਹੈ, ਜਿਸ ਅਧੀਨ ਬਿਨੈਕਾਰਾਂ ਪਾਸੋਂ ਫਾਰਮ ਨੰ 6, 6ਏ, 7, 8 ਆਨਲਾਈਨ ਅਤੇ ਆਫ਼ਲਾਈਨ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬੀ.ਐਲ.ਓਜ. ਵੱਲੋਂ ਅਲਾਟ ਪੋਲਿੰਗ ਬੂਥ ਦੀ ਮਿਤੀ 20.08.2024 ਤੋਂ 20.09.2024 ਤੱਕ ਘਰ ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਗਾਤਾਰ ਸੁਧਾਈ ਦੇ ਚੱਲ ਰਹੇ ਪ੍ਰੋਗਰਾਮ ਵਿੱਚ ਪ੍ਰਾਪਤ ਹੋਏ ਫਾਰਮਾਂ ਦਾ ਨਿਪਟਾਰਾ ਮਿਤੀ 15.10.2024 ਤੱਕ ਕੀਤਾ ਜਾਣਾ ਹੈ। ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜਨ ਯੋਗਤਾ ਮਿਤੀ 01.01.2025 ਦੀ ਪ੍ਰੀ ਰਵੀਜਨ ਐਕਟੀਵਿਟੀ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾ ਰਹੀ ਹੈ ਜਿਸ ਦੀ ਤਜਵੀਜ਼ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ ਨੂੰ ਪ੍ਰਵਾਨਗੀ ਲਈ ਭੇਜੀ ਜਾਵੇਗੀ । ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 29.10.2024 ਨੂੰ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ ਅਤੇ ਮਿਤੀ 29.10.2024 ਤੋਂ ਮਿਤੀ 28.11.2024 ਤੱਕ ਆਮ ਜਨਤਾ ਤੋਂ ਦਾਵੇ ਤੇ ਏਤਰਾਜ ਪ੍ਰਾਪਤ ਕੀਤੇ ਜਾਣੇ ਹਨ। ਮੁੱਖ ਚੋਣ ਅਫ਼ਸਰ, ਪੰਜਾਬ ਜੀ ਵੱਲੋਂ ਮਿਤੀ 09.11.2024, 23.11.2024 ਦਿਨ ਸ਼ਨੀਵਾਰ ਅਤੇ ਮਿਤੀ 10.11.2024, 24.11.2024 ਦਿਨ ਐਤਵਾਰ ਨੂੰ ਸਮੂਹ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਜਾਣਗੇ ਜਿਸ ਵਿੱਚ ਆਮ ਜਨਤਾ ਪਾਸੋਂ ਫਾਰਮ ਨੰ 6, 6ਏ, 7, 8 ਪ੍ਰਾਪਤ ਕੀਤੇ ਜਾਣਗੇ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬੀ ਵੱਲੋਂ ਜਾਰੀ ਉਕਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ ਅਤੇ ਆਪਣੀ ਨਵੀਂ ਵੋਟ ਰਜਿਸਟਰੇਸ਼ਨ ਲਈ ਫਾਰਮ ਨੰ. 6, ਵੋਟ ਦੀ ਕਟੋਤੀ ਲਈ ਫਾਰਮ ਨੰ.7 ਅਤੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ ਫਾਰਮ ਨੰ.8 ਵਿੱਚ ਅਪਲਾਈ ਕੀਤਾ ਜਾਵੇ ਤਾਂ ਜੋ ਇਕ ਸਾਫ਼ ਸੁਥਰੀ ਅਤੇ ਦੋਸ਼ ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।

Advertisement
Advertisement
Advertisement
Advertisement
Scroll to Top