Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:03 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਨੌਜਵਾਨ ਦਿਵਸ

ਖ਼ਾਲਸਾ ਕਾਲਜ ਪਟਿਆਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਨੌਜਵਾਨ ਦਿਵਸ

ਖ਼ਾਲਸਾ ਕਾਲਜ ਪਟਿਆਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਨੌਜਵਾਨ ਦਿਵਸ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਸੀ.ਸੀ ਨੇਵੀ ਵਿੰਗ ਵੱਲੋਂ ਅੱਜ ਡਾ. ਧਰਮਿੰਦਰ ਸਿੰਘ ਉੱਭਾ, ਪਿ੍ਰੰਸੀਪਲ, ਖ਼ਾਲਸਾ ਕਾਲਜ ਪਟਿਆਲਾ ਅਤੇ ਕੈਪਟਨ (ਆਈ.ਐਨ.) ਹਰਜੀਤ ਸਿੰਘ ਦਿਓਲ ਕਮਾਂਡਿੰਗ ਅਫਸਰ, 1 ਪੰਜਾਬ ਨੇਵਲ ਯੂਨਿਟ ਐੱਨ ਸੀ ਸੀ, ਨੰਗਲ ਦੀ ਯੋਗ ਅਗਵਾਈ ਅਧੀਨ ਅੰਤਰਰਾਸ਼ਟਰੀ ਨੌਜਵਾਨ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ। ਇਸ ਪ੍ਰੋਗਰਾਮ ਦਾ ਥੀਮ ’ਵਿਕਾਸ ਵਿੱਚ ਨੌਜਵਾਨਾਂ ਦੀ ਭੂਮਿਕਾ’ ਨਾਲ ਸੰਬੰਧਿਤ ਸੀ ਇਸ ਮੌਕੇ ਬੋਲਦਿਆਂ ਹੋਇਆਂ, ਕਾਲਜ ਦੇ ਪਿੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਆਪਣੇ ਸੰਬੋਧਨ ਵਿਚ ਦੇਸ਼ ਦੇ ਭਵਿੱਖ ਨੂੰ ਸੰਵਾਰਨ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ ਉਨ੍ਹਾਂ ਕੈਡਿਟਾਂ ਨੂੰ ਭਵਿੱਖ ਦੇ ਨੇਤਾਵਾਂ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਅਨੁਸ਼ਾਸਨ, ਸਮਰਪਣ ਅਤੇ ਫਰਜ਼ ਦੀ ਭਾਵਨਾ ਦੀ ਮਹੱਤਤਾ ਨੂੰ ਸਮਝਾਇਆ । ਇਸ ਪ੍ਰੋਗਰਾਮ ਵਿਚ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ. ਜਗਤਾਰ ਸਿੰਘ ਮੁਖੀ, ਪੁਲੀਟੀਕਲ ਸਾਇੰਸ ਵਿਭਾਗ ਅਤੇ ਪ੍ਰੋਗਰਾਮ ਅਫਸਰ ਅੱਨ ਐਸ ਐਸ, ਖ਼ਾਲਸਾ ਕਾਲਜ ਪਟਿਆਲਾ ਨੇ ਇਸੇ ਵਿਸ਼ੇ ’ਤੇ ਮਹੱਤਵਪੂਰਨ ਲੈਕਚਰ ਦਿੱਤਾ। ਉਹਨਾਂ ਨੇ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ, ਰੋਜਗਾਰ ਦੇ ਮੌਕਿਆਂ ਅਤੇ ਪੜਾਈ ਦੇ ਨਾਲ ਕੀਤੀਆਂ ਜਾਣ ਵਾਲੀਆਂ ਮਹੱਤਵਪੂਰਨ ਗਤੀਵਿਧੀਆਂ ਦੀ ਮਹੱਤਤਾ ਬਾਰੇ ਗੱਲ ਕੀਤੀ। ਇਸ ਮੌਕੇ ਉਹਨਾਂ ਨੇ ਇਤਿਹਾਸ ਅਤੇ ਸਮਕਾਲੀ ਪ੍ਰਸਥਿਤੀਆਂ ਵਿਚ ਨੋਜੁਆਨਾਂ ਦੀ ਅਹਿਮ ਭੂਮਿਕਾ ਦਾ ਵੀ ਜਿਕਰ ਕੀਤਾ । ਡਾ. ਸਰਬਜੀਤ ਸਿੰਘ, ਸਬ ਲੈਫਟੀਨੈਂਟ ਨੇਵੀ ਵਿੰਗ ਨੇ ਕੈਡਿਟਾਂ ਨੂੰ ਆਪਣੀ ਸਮਰੱਥਾ ਦਾ ਇਸਤੇਮਾਲ ਕਰਨ ਅਤੇ ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਜਸ਼ਨ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪ੍ਰੇਰਣਾਦਾਇਕ ਭਾਸ਼ਣ, ਸਮੂਹ ਚਰਚਾਵਾਂ ਦੇ ਸੈਸ਼ਨ ਸ਼ਾਮਲ ਸਨ। ਕੈਡਿਟ ਅਤੇ ਵਿਦਿਆਰਥੀਆਂ ਇਸ ਸਾਰਥਕ ਸੰਵਾਦ ਵਿੱਚ ਸ਼ਾਮਲ ਹੋ ਕੇ ਜਿੰਮੇਵਾਰ ਨਾਗਰਿਕ ਦਾ ਅਹਿਸਾਸ ਕੀਤਾ। ਨੌਜਵਾਨਾਂ ਵਿੱਚ ਏਕਤਾ, ਉਦੇਸ਼ ਅਤੇ ਵਚਨਬੱਧਤਾ ਦੀ ਭਾਵਨਾ ਨੂੰ ਉਤਸ਼ਾਹਤ ਕਰਨਾ, ਇਸ ਸਮਾਗਮ ਦੀ ਪ੍ਰਾਪਤੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਏ ਐਨ ਓ ਨੇਵੀ ਵਿੰਗ ਡਾ: ਸਰਬਜੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਗੋਰਖ ਸਿੰਘ, ਮੁਖੀ ਭੂਗੋਲ ਵਿਭਾਗ ਅਤੇ ਐਨ.ਸੀ.ਸੀ ਨੇਵੀ ਵਿੰਗ ਦੇ ਸਾਰੇ ਕੈਡਿਟ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top