Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:55 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਜ਼ਿਲ੍ਹਾ ਜ਼ੇਲ੍ਹ ਸੰਗਰੂਰ ਦੇ ਆਲੇ ਦੁਆਲੇ ਦੇ 500 ਮੀਟਰ ਦੇ ਘੇਰੇ ਨੂੰ 'ਨੋ ਫ਼ਲਾਈ ਜ਼ੋਨ' ਐਲਾਨਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਜ਼ਿਲ੍ਹਾ ਜ਼ੇਲ੍ਹ ਸੰਗਰੂਰ ਦੇ ਆਲੇ ਦੁਆਲੇ ਦੇ 500 ਮੀਟਰ ਦੇ ਘੇਰੇ ਨੂੰ 'ਨੋ ਫ਼ਲਾਈ ਜ਼ੋਨ' ਐਲਾਨਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਜ਼ਿਲ੍ਹਾ ਜ਼ੇਲ੍ਹ ਸੰਗਰੂਰ ਦੇ ਆਲੇ ਦੁਆਲੇ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਫ਼ਲਾਈ ਜ਼ੋਨ’ ਐਲਾਨਿਆ
ਸੰਗਰੂਰ, 14 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਜਤਿੰਦਰ ਜ਼ੋਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਸੰਗਰੂਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਅੰਦਰ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਇਸ ਏਰੀਏ ਨੂੰ ‘ਨੋ ਫ਼ਲਾਈ ਜ਼ੋਨ’ ਘੋਸ਼ਿਤ ਕੀਤਾ ਹੈ । ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ 15 ਅਗਸਤ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਮਨਾਇਆ ਜਾ ਰਿਹਾ ਹੈ ਅਤੇ ਸੁਪਰਡੈਂਟ ਜੇਲ੍ਹ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵਧੀਕ ਡਾਇਰੈਕਟਰ ਜਨਰਲ ਪੁਲਿਸ (ਜੇਲ੍ਹਾਂ) ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫ਼ਰੰਸ ਵਿੱਚ ਆਜ਼ਾਦੀ ਦਿਹਾੜੇ ਮੌਕੇ ਇਸ ਖੇਤਰ ਨੂੰ ਨੋ ਫ਼ਲਾਈ ਜ਼ੋਨ ਐਲਾਨਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਅਤੇ ਆਜ਼ਾਦੀ ਦੇ ਜਸ਼ਨਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਦੇ ਮੱਦੇਨਜਰ ਲਿਆ ਗਿਆ ਹੈ। ਇਹ ਹੁਕਮ 14 ਅਗਸਤ ਤੋਂ 15 ਅਗਸਤ ਤੱਕ ਲਾਗੂ ਰਹਿਣਗੇ ।

Advertisement
Advertisement
Advertisement
Advertisement
Scroll to Top