Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:07 am

+91 90915 01313 , +91 90916 01313

punjabbanni@gmail.com
punjabbani@yahoo.com

ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਯੁਵਕ ਸੇਵਾਵਾਂ ਵਿਭਾਗਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ’ਚ ਨਿਭਾਅ ਰਿਹੈ ਅਹਿਮ ਭੂਮਿਕਾ : ਸਹਾਇਕ ਡਾਇਰੈਕਟਰ
ਪਟਿਆਲਾ, 14 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ । ਇਸ ਮੌਕੇ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਦਾ ਇੱਕ ਅਹਿਮ ਅਦਾਰਾ ਹੈ ਜੋ ਨੌਜਵਾਨਾਂ ਦੀ ਭਲਾਈ ਸਬੰਧੀ ਵੱਧ ਚੜ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਉੱਚ ਵਿੱਦਿਅਕ ਅਦਾਰਿਆਂ ਵਿੱਚ ਰੈੱਡ ਰਿਬਨ ਕਲੱਬਾਂ ਦੀ ਸਥਾਪਨਾ ਕਰਕੇ ਵਿਦਿਆਰਥੀਆਂ ਨੂੰ ਐਚ. ਆਈ. ਵੀ./ ਏਡਜ਼, ਟੀ. ਬੀ. ਅਤੇ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖ਼ੂਨਦਾਨ ਕਰਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਸਿਹਤਮੰਦ ਬਣ ਕੇ ਸਮਾਜ ਦੀ ਸੇਵਾ ਕਰ ਸਕਣ।
ਉਹਨਾਂ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਐਨ.ਐਸ.ਐਸ. ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕਰਕੇ ਵਿਦਿਆਰਥੀਆਂ ਨੂੰ ਰੁੱਖ ਲਾਉਣ, ਵਾਤਾਵਰਨ ਸੰਭਾਲ ਅਤੇ ਨਿਸਵਾਰਥ ਤੌਰ ਤੇ ਸਮਾਜ ਦੀ ਸੇਵਾ ਕਰਨ ਹਿਤ ਤਿਆਰ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਯੂਥ ਕਲੱਬਾਂ ਦੇ ਰਾਹੀਂ 15 ਤੋਂ 35 ਸਾਲ ਤੱਕ ਦੇ ਨੌਜਵਾਨਾਂ ਨੂੰ ਆਪਣੇ ਚਾਰ ਚੁਫੇਰੇ ਸਮਾਜ ਦੇ ਵਿਕਾਸ ਵਿੱਚ ਰੁਚਿਤ ਰਹਿਣ ਹਿਤ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਕਲੱਬਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਹਿਤ ਸਹਾਇਤਾ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਨੌਜਵਾਨਾਂ ਦੇ ਸੰਪੂਰਨ ਵਿਕਾਸ ਹਿਤ ਨੌਜਵਾਨਾਂ ਦੇ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਅਤੇ ਹਾਈਕਿੰਗ ਟਰੈਕਿੰਗ ਕੈਂਪ, ਯੂਥ ਸਿਖਲਾਈ ਵਰਕਸ਼ਾਪਾਂ ਅਤੇ ਇੰਟਰ ਸਟੇਟ ਟੂਰਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਹਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਸਾਰੇ ਸਮਾਜ ਦੇ ਵਿਕਾਸ ਲਈ ਕੰਮ ਕਰਨ ਹਿਤ ਆਪਣੇ ਆਪ ਨੂੰ ਤਿਆਰ ਕਰਨ ਤਾਂ ਜੋ ਪੰਜਾਬ ਨੂੰ ਹੋਰ ਖ਼ੁਸ਼ਹਾਲ ਬਣਾਉਣ ਹਿਤ ਯੋਗਦਾਨ ਪਾਇਆ ਜਾ ਸਕੇ । ਉਹਨਾਂ ਨੇ ਵਿਭਾਗ ਦੇ ਮੁਖੀ ਡਾ. ਰਿਤੂ ਬਾਲਾ ਨੂੰ ਇਸ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕਰਨ ਤੇ ਵਧਾਈ ਵੀ ਦਿੱਤੀ। ਇਸ ਮੌਕੇ ਡਾ. ਧਰਮਪਾਲ ਸਿੰਘ, ਡਾ. ਹਰਦੀਪ ਕੌਰ, ਡਾ. ਗੁਰਨਾਮ ਸਿੰਘ, ਡਾ. ਲਖਵੀਰ ਸਿੰਘ ਅਤੇ ਡਾ. ਜਗਮੋਹਨ ਸਿੰਘ ਆਦਿ ਮੌਜੂਦ ਸਨ ।

Advertisement
Advertisement
Advertisement
Advertisement
Scroll to Top