Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਵੱਲੋਂ ਅੱਜ “ਵੈਲਯੂਜ਼ ਪ੍ਰੋਪੋਜ਼ੀਸ਼ਨ ਫਿੱਟ ਐਂਡ ਬਿਜ਼ਨਸ ਫਿਟ”ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਕਾਰੋਬਾਰੀ ਸਾਧਨਾਂ ਅਤੇ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਸੀ ਜਿਨ੍ਹਾਂ ਨੂੰ ਸਫਲਤਾ ਲਈ ਲਾਗੂ ਕੀਤਾ ਜਾ ਸਕਦਾ ਹੈ। ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਬੀ. ਬੀ. ਸਿੰਗਲਾ, ਐਸੋਸੀਏਟ ਪ੍ਰੋਫੈਸਰ, ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼, ਪੰਜਾਬੀ ਯੂਨੀਵਰਸਿਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਕੁੱਲ 89 ਵਿਦਿਆਰਥੀਆਂ ਨੇ ਭਾਗ ਲਿਆ । ਸੈਸ਼ਨ ਦੀ ਸ਼ੁਰੂਆਤ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਦੇ ਕਨਵੀਨਰ ਡਾ: ਰੂਬਲ ਬਰਾੜ ਵੱਲੋਂ ਇੰਸਟੀਚਿਊਸ਼ਨ ਇਨੋਵੇਸ਼ਨ ਕਾਉਂਸਲ ਸੈੱਲ ਦੀ ਜਾਣ ਪਹਿਚਾਣ ਨਾਲ ਕੀਤੀ ਗਈ । ਸੈਸ਼ਨ ਦੇ ਮੁੱਖ ਬੁਲਾਰੇ ਡਾ.ਬੀ.ਬੀ. ਸਿੰਗਲਾ ਨੇ ਕਾਰੋਬਾਰ ਵਿੱਚ ਸਫਲ ਸ਼ੁਰੂਆਤ ਲਈ ਮੁੱਲ ਪ੍ਰਸਤਾਵ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਸਫਲ ਡਿਜ਼ਾਈਨ ਅਤੇ ਨਵੀਨਤਾਵਾਂ ਦੀਆਂ ਵੱਖ-ਵੱਖ ਉਦਾਹਰਣਾਂ ਦੇ ਕੇ ਇਸ ਨੂੰ ਕਿਵੇਂ ਪ੍ਰਾਪਤ ਕਰਨਾ ਹੈ, ਇਸ ਬਾਰੇ ਜਾਗਰੂਕ ਕੀਤਾ । ਕਾਲਜ ਦੇ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਕੌਂਸਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਨਿਵੇਕਲੇ ਵਿਚਾਰ ਪੈਦਾ ਕਰਦੇ ਹਨ । ਡਾ: ਅੰਜੂ ਖੁੱਲਰ, ਕੋਆਰਡੀਨੇਟਰ, ਇੰਸਟੀਚਿਊਸ਼ਨ ਇਨੋਵੇਸ਼ਨ ਕਾਉਂਸਿਲ, ਨੇ ਸੈਸ਼ਨ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਿਸ ਨੇ ਵਿਦਿਆਰਥੀਆਂ ਨੂੰ ਇੱਕ ਚੰਗੇ ਕਾਰੋਬਾਰੀ ਵਿਚਾਰ ਅਤੇ ਇੱਕ ਚੰਗੇ ਕਾਰੋਬਾਰੀ ਪ੍ਰੋਜੈਕਟ ਦੇ ਮੁੱਲ ਪ੍ਰਸਤਾਵ ਦੀ ਵਿਆਪਕ ਸਮਝ ਪ੍ਰਦਾਨ ਕੀਤੀ ਹੈ । ਸੰਸਥਾ ਇਨੋਵੇਸ਼ਨ ਕੌਂਸਲ ਦੇ ਪ੍ਰਧਾਨ ਡਾ: ਗੁਰਮੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top