Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 14 ਅਗਸਤ : ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ । ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਹੁਣ ਤੱਕ ਹੋਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 160 ਉਮੀਦਵਾਰ ਆਬਕਾਰੀ ਅਤੇ ਕਰ ਇੰਸਪੈਕਟਰ, 142 ਕਲਰਕ, 39 ਕਲਰਕ (ਲੀਗਲ), 25 ਕਲਰਕ (ਅਕਾਊਂਟ), 5 ਕਲਰਕ (ਆਈ.ਟੀ.), 56 ਸਟੈਨੋਟਾਈਪਿਸਟ ਅਤੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ ਵਜੋਂ ਚੁਣੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਸੁਪਨੇ ਨੂੰ ਸਾਕਾਰ ਕਰਨਗੀਆਂ ਸਗੋਂ ਪੰਜਾਬ ਸਰਕਾਰ ਦੇ ਮਾਲੀਏ ਨੂੰ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾ ਕਿਹਾ ਕਿ ਇਹ ਪੇਸ਼ੇਵਰ ਨੌਜਵਾਨ ਸੂਬੇ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ । ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਆਬਕਾਰੀ ਤੇ ਕਰ (ਪ੍ਰਸ਼ਾਸਨ) ਦੀ ਵਧੀਕ ਕਮਿਸ਼ਨਰ ਜੀਵਨਜੋਤ ਕੌਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top