Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:51 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆਂਦੇ ਜਾਣਗੇ ਕਰੀਬ 27 ਏਜੰਡੇ

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆਂਦੇ ਜਾਣਗੇ ਕਰੀਬ 27 ਏਜੰਡੇ

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆਂਦੇ ਜਾਣਗੇ ਕਰੀਬ 27 ਏਜੰਡੇ
ਚੰਡੀਗੜ੍ਹ : ਤਕਰੀਬਨ 5 ਮਹੀਨਿਆਂ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਜਵੀਜ਼ ਰੱਖੀ ਜਾਵੇਗੀ, ਤਾਂ ਜੋ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਨਾ ਲੜ ਸਕੇ। ਸਰਕਾਰ ਪੰਚ-ਸਰਪੰਚ ਦੀ ਤਰਜ਼ `ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਯਤਨਸ਼ੀਲ ਹੈ। ਮੀਟਿੰਗ ਚ 10 ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦੇ ਸਕਦੀ ਹੈ। ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਵੇਗੀ। ਇਹ ਮੀਟਿੰਗ ਕਰੀਬ ਪੰਜ ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 9 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੀਟਿੰਗ ਹੋਈ ਸੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਤਿਆਰੀ ਲਈ ਪਿੰਡਾਂ ਦੇ ਰਾਖਵੇਂਕਰਨ ਲਈ ਰੋਸਟਰ ਤਿਆਰ ਕੀਤੇ ਜਾ ਰਹੇ ਹਨ। ਇਸ ਨੂੰ ਕੈਬਨਿਟ ਮੀਟਿੰਗ ਤੋਂ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜ ਯੁਵਕ ਸੇਵਾਵਾਂ ਨੀਤੀ 2024 ਦਾ ਪ੍ਰਸਤਾਵ ਵੀ ਮੀਟਿੰਗ ਵਿੱਚ ਪ੍ਰਵਾਨਗੀ ਲਈ ਆਵੇਗਾ।

Advertisement
Advertisement
Advertisement
Advertisement
Scroll to Top