ਕਾਂਗਰਸ ਆਪਣੀ ਮੀਟਿੰਗ ਵਿੱਚ ਦੇਸ਼ ਵਿਆਪੀ ਜਨ ਅੰਦੋਲਨ ਬਾਰੇ ਫੈਸਲਾ ਕਰੇਗੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 14 August, 2024, 02:12 PM

ਕਾਂਗਰਸ ਆਪਣੀ ਮੀਟਿੰਗ ਵਿੱਚ ਦੇਸ਼ ਵਿਆਪੀ ਜਨ ਅੰਦੋਲਨ ਬਾਰੇ ਫੈਸਲਾ ਕਰੇਗੀ
ਨਵੀਂ ਦਿੱਲੀ, 14 ਅਗਸਤ : ਕਾਂਗਰਸ ਨੇ ਆਪਣੀ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਉਹ ਅਡਾਨੀ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਅਤੇ ਜਾਤੀ ਜਨਗਣਨਾ ਕਰਾਉਣ ਦੀ ਮੰਗ ਨੂੰ ਲੈ ਕੇ ਦੇਸ਼ ਵਿਆਪੀ ਜਨ ਅੰਦੋਲਨ ਸ਼ੁਰੂ ਕਰੇਗੀ। ਇਹ ਫੈਸਲਾ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਆਗੂ ਰਾਹੁਲ ਗਾਂਧੀ ਦੇ ਨਾਲ ਜਨਰਲ ਸਕੱਤਰਾਂ, ਸੂਬਾ ਇੰਚਾਰਜਾਂ ਅਤੇ ਸੂਬਾ ਕਾਂਗਰਸ ਕਮੇਟੀ ਦੇ ਮੁਖੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਬੈਠਕ ਤੋਂ ਬਾਅਦ ਖੜਗੇ ਨੇ ਕੇਂਦਰ ‘ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਸੰਵਿਧਾਨ ’ਤੇ ਹਮਲੇ ਜਾਰੀ ਹਨ। ਖੜਗੇ ਨੇ ਕਿਹਾ, ‘ਕਾਂਗਰਸ ਕਿਸਾਨਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਆਪਣੀ ਲੜਾਈ ਜਾਰੀ ਰੱਖੇਗੀ।