ਨੌਜਵਾਨ ਦੀ ਲਾਸ਼ ਮਿਲਣ ਤੇ ਪੁਲਸ ਨੇ ਕੀਤਾ ਕਤਲ ਦਾ ਕੇਸ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Wednesday, 14 August, 2024, 03:35 PM

ਨੌਜਵਾਨ ਦੀ ਲਾਸ਼ ਮਿਲਣ ਤੇ ਪੁਲਸ ਨੇ ਕੀਤਾ ਕਤਲ ਦਾ ਕੇਸ ਦਰਜ
ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ ਵਿਖੇ ਇਕ ਨੌਜਵਾਨ ਦਾ ਦਰੱਖਤ ਨਾਲ ਬੰਨ੍ਹ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਦੇ ਸ਼ੁਰੂਆਤੀ ਦੌਰ ਵਿਚ ਨੌਜਵਾਨ ਦਾ ਕਤਲ ਗਲ ਘੁਟ ਕੇ ਕੀਤੇ ਜਾਣ ਬਾਰੇ ਗੱਲ ਸਾਹਮਣੇ ਆਈ। ਲਾਸ਼ ਜਿਸਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ ਸਬੰਧੀ ਥਾਣਾ ਦਰੇਸੀ ਦੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
