Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 6:04 pm

+91 90915 01313 , +91 90916 01313

punjabbanni@gmail.com
punjabbani@yahoo.com

ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਨੂੰ ਵਧਾਈ ਅਤੇ ਸਿਖਲਾਈ ਲਈ ਸ਼ੁੱਭਕਾਮਨਾਵਾਂ
ਹੁਣ ਤੱਕ ਸੰਸਥਾ ਦੇ 160 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ
ਚੰਡੀਗੜ੍ਹ, 10 ਅਗਸਤ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.), ਮੋਹਾਲੀ ਦੇ ਇਕ ਹੋਰ ਕੈਡਿਟ ਹਰਸ਼ਿਤ ਚੌਧਰੀ ਵਾਸੀ ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਭਾਰਤੀ ਜਲ ਸੈਨਾ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ, ਕੇਰਲਾ ਵਿੱਚ ਚੋਣ ਹੋਈ ਹੈ । ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਕੈਡਿਟ ਨੂੰ ਵਧਾਈ ਦਿੰਦਿਆਂ ਉਸ ਨੂੰ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸੰਸਥਾ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਦੇ ਨਾਲ ਨਾਲ ਇਸ ਦੇ ਕੈਡਿਟਾਂ ਦੇ ਸਮਰਪਣ ਅਤੇ ਯੋਗਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੁੱਲ 238 ਕੈਡਿਟਾਂ ਨੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਹਾਸਲ ਕੀਤਾ ਹੈ, ਜਿਨ੍ਹਾਂ ਵਿੱਚੋਂ 160 ਕੈਡਿਟ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੁਨਰਮੰਦ ਅਤੇ ਯੋਗ ਫੌਜੀ ਆਗੂ ਤਿਆਰ ਕਰਨ ਪ੍ਰਤੀ ਇਸ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ । ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਕੈਡਿਟਾਂ ਨੇ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਸਫ਼ਲਤਾਪੂਰਵਕ ਪਾਸ ਕਰ ਲਈ ਹੈ ਅਤੇ ਹੁਣ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦਾ ਆਪਣਾ ਸਫਰ ਸ਼ੁਰੂ ਕਰਨ ਵਾਸਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਵਿੱਚ ਸਿਖਲਾਈ ਸ਼ੁਰੂ ਕਰਨ ਲਈ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ । ਇਸ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਇਸ ਮਹੀਨੇ ਵਿੱਚ ਟੈਕਨੀਕਲ ਐਂਟਰੀ ਸਕੀਮ ਅਤੇ ਹੋਰ ਐਂਟਰੀਆਂ ਲਈ 11 ਹੋਰ ਕੈਡਿਟ ਐਸ.ਐਸ.ਬੀ. ਇੰਟਰਵਿਊ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੰਸਥਾ ਆਪਣੇ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਜਾਣ ਦੇ ਮੌਕਿਆਂ ਲਈ ਪੂਰੀ ਤਰ੍ਹਾਂ ਤਿਆਰ ਕਰਨ ਲਈ ਸਮਰਪਿਤ ਤੇ ਵਚਨਬੱਧ ਹੈ ।

Advertisement
Advertisement
Advertisement
Advertisement
Scroll to Top