Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:11 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਦੇ ਰਾਜ ਸਭਾ ਮੈਂਬਰ ਹਰਭਜਨ ਨੇ ਜੇ. ਪੀ. ਨੱਢਾ ਨੂੰ ਮਿਲ ਚੁੱਕਿਆ ਪੰਜਾਬ ਦੇ ਤਲਵਾੜਾ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ

ਆਪ ਦੇ ਰਾਜ ਸਭਾ ਮੈਂਬਰ ਹਰਭਜਨ ਨੇ ਜੇ. ਪੀ. ਨੱਢਾ ਨੂੰ ਮਿਲ ਚੁੱਕਿਆ ਪੰਜਾਬ ਦੇ ਤਲਵਾੜਾ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ

ਆਪ ਦੇ ਰਾਜ ਸਭਾ ਮੈਂਬਰ ਹਰਭਜਨ ਨੇ ਜੇ. ਪੀ. ਨੱਢਾ ਨੂੰ ਮਿਲ ਚੁੱਕਿਆ ਪੰਜਾਬ ਦੇ ਤਲਵਾੜਾ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ
ਨਵੀਂ ਦਿੱਲੀ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਤਲਵਾੜਾ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਤਲਵਾੜਾ ਨੂੰ ਪੀ. ਜੀ. ਆਈ. ਸੈਟੇਲਾਈਟ ਸੈਂਟਰ ਨਾਲ ਜੋੜਨ ਦਾ ਪ੍ਰਸਤਾਵ ਦਿੱਤਾ। ਹਰਭਜਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਕੇਂਦਰੀ ਮੰਤਰੀ ਤੋਂ ਭਰੋਸਾ ਮਿਲਿਆ ਹੈ ਕਿ ਜਲਦੀ ਹੀ ਬੀ. ਬੀ. ਐਮ. ਬੀ. ਹਸਪਤਾਲ ਤਲਵਾੜਾ ਨੂੰ ਇੱਕ ਵਧੀਆ ਸਿਹਤ ਸੁਵਿਧਾ ਬਣਾ ਦਿੱਤਾ ਜਾਵੇਗਾ।
ਸੰਸਦ ਮੈਂਬਰ ਹਰਭਜਨ ਸਿੰਘ ਨੇ ਮੀਟਿੰਗ ਵਿੱਚ ਕੇਂਦਰੀ ਮੰਤਰੀ ਨੱਡਾ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਤਲਵਾੜਾ ਵਿੱਚ ਕਈ ਸਰਕਾਰੀ ਮਕਾਨ ਉਸਾਰੀ ਅਧੀਨ ਹਨ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਇੱਥੇ ਇੱਕ ਹਸਪਤਾਲ ਬਣਾਇਆ ਹੈ, ਜਿਸ ਦੀ ਹਾਲਤ ਕਾਫੀ ਤਰਸਯੋਗ ਹੈ। ਇਹ ਹਸਪਤਾਲ ਬਹੁਤ ਸਮਾਂ ਪਹਿਲਾਂ ਬਣਿਆ ਸੀ। ਇਸ ਲਈ ਸਮੇਂ ਦੇ ਨਾਲ ਇਹ ਪੁਰਾਣਾ ਹੋ ਗਿਆ ਹੈ। ਹਰਭਜਨ ਸਿੰਘ ਨੇ ਇਸ ਹਸਪਤਾਲ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰਦਿਆਂ ਇੱਥੇ 100 ਬਿਸਤਰਿਆਂ ਦਾ ਵਧੀਆ ਹਸਪਤਾਲ ਬਣਾਉਣ ਦੀ ਮੰਗ ਕੀਤੀ ਹੈ।ਮੰਗ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਬੀ.ਬੀ.ਐਮ.ਬੀ. ਇਹ ਹਸਪਤਾਲ ਬਿਜਲੀ ਮੰਤਰਾਲੇ ਦੇ ਅਧੀਨ ਆਉਂਦਾ ਹੈ, ਜਿਸ ਸਮੇਂ ਇਸ ਹਸਪਤਾਲ ਦੀ ਸਥਾਪਨਾ ਹੋਈ ਸੀ, ਉਸ ਸਮੇਂ ਸੈਂਕੜੇ ਕਿਲੋਮੀਟਰ ਦੂਰ ਤੋਂ ਲੋਕ ਇੱਥੇ ਇਲਾਜ ਲਈ ਆਉਂਦੇ ਸਨ ਅਤੇ ਇਸ ਹਸਪਤਾਲ ਦੇ ਚੱਲਣ ਨਾਲ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਬਚ ਗਈਆਂ ਸਨ, ਪਰ ਸਮੇਂ ਦੇ ਨਾਲ ਹਾਲਤ ਇਸ ਹਸਪਤਾਲ ਦੀ ਹਾਲਤ ਵਿਗੜਦੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top