Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਕਰ ਰਹੇ ਹਨ : ਐਮ. ਪੀ. ਕੰਗਨਾ

ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਕਰ ਰਹੇ ਹਨ : ਐਮ. ਪੀ. ਕੰਗਨਾ

ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਕਰ ਰਹੇ ਹਨ : ਐਮ. ਪੀ. ਕੰਗਨਾ
ਨਵੀਂ ਦਿੱਲੀ : ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਹੀ ਨਹੀਂ ਕਰ ਰਹੇ ਹਨ ਬਲਕਿ ਅਡਾਨੀ ਗਰੁੱਪ ਅਤੇ ਸੇਬੀ ਚੀਫ `ਤੇ ਹਿੰਡਨਬਰਗ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ `ਤੇ ਤਿੱਖਾ ਹਮਲਾ ਕਰਦਿਆਂ ਹਿਮਾਚਲ ਤੋਂ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸਭ ਤੋਂ ਖਤਰਨਾਕ, ਕੌੜਾ, ਜ਼ਹਿਰੀਲਾ ਅਤੇ ਵਿਨਾਸ਼ਕਾਰੀ ਵਿਅਕਤੀ ਹਨ। ਕੁਝ ਮਹੀਨੇ ਪਹਿਲਾਂ ਹੀ ਬਾਲੀਵੁੱਡ ਤੋਂ ਰਾਜਨੀਤੀ `ਚ ਪ੍ਰਵੇਸ਼ ਕਰਨ ਵਾਲੀ ਕੰਗਨਾ ਨੇ ਆਰੋਪ ਲਾਇਆ ਕਿ ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਕਰ ਰਹੇ ਹਨ। ਕੰਗਣਾ ਦੀ ਇਹ ਟਿੱਪਣੀ ਰਾਹੁਲ ਗਾਂਧੀ ਵੱਲੋਂ ਸਰਕਾਰ `ਤੇ ਕੀਤੇ ਗਏ ਤਾਜ਼ਾ ਹਮਲੇ ਦੇ ਜਵਾਬ `ਚ ਆਈ ਹੈ।
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਨੇ ਰਾਹੁਲ ਗਾਂਧੀ `ਤੇ ਹਮਲਾ ਬੋਲਿਆ ਹੈ। ਕੰਗਨਾ ਰਣੌਤ ਨੇ ਕਿਹਾ ਕਿ ਰਾਹੁਲ ਗਾਂਧੀ ਸਭ ਤੋਂ ਖਤਰਨਾਕ ਵਿਅਕਤੀ ਹਨ, ਉਹ ਕੌੜੇ, ਜ਼ਹਿਰੀਲੇ ਅਤੇ ਵਿਨਾਸ਼ਕਾਰੀ ਹਨ, ਉਨ੍ਹਾਂ ਦਾ ਏਜੰਡਾ ਹੈ ਕਿ ਜੇਕਰ ਉਹ ਪ੍ਰਧਾਨ ਮੰਤਰੀ ਨਹੀਂ ਬਣ ਸਕਦੇ ਤਾਂ ਉਹ ਇਸ ਦੇਸ਼ ਨੂੰ ਤਬਾਹ ਕਰ ਸਕਦੇ ਹਨ। ਸਾਡੇ ਸਟਾਕ ਮਾਰਕੀਟ ਨੂੰ ਨਿਸ਼ਾਨਾ ਬਣਾਉਣ ਵਾਲੀ ਹਿੰਡਨਬਰਗ ਰਿਪੋਰਟ, ਜਿਸ ਦਾ ਰਾਹੁਲ ਗਾਂਧੀ ਬੀਤੀ ਰਾਤ ਸਮਰਥਨ ਕਰ ਰਹੇ ਸਨ, ਉਹ ਇਕ ਬੇਕਾਰ ਗੱਲ ਸਾਬਤ ਹੋਈ ਹੈ।

Advertisement
Advertisement
Advertisement
Advertisement
Scroll to Top