Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:53 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਨੌਰ ਪੁਲਸ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਸਨੌਰ ਪੁਲਸ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਸਨੌਰ ਪੁਲਸ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ
ਸਨੌਰ, 12 ਅਗਸਤ () : ਥਾਣਾ ਸਨੌਰ ਦੀ ਪੁਲਸ ਨੇ ਸਿ਼ਕਾਇਤਕਰਤਾ ਧਰਮਪਾਲ ਪੁੱਤਰ ਚਿੰਤਾਮਨੀ ਵਾਸੀ ਪਿੰਡ ਅਰਨੋਲੀ ਥਾਣਾ ਸਨੌਰ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 406, 420 ਆਈ. ਪੀ. ਸੀ. ਤਹਿਤ ਤਿੰਨ ਜਣਿਆਂ ਵਿਰੁੱਧ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕੀਤੇ ਜਾਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੀਰਾ ਰਾਣੀ ਪਤਨੀ ਕੁਲਵਿੰਦਰ ਸਿੰਘ ਵਾਸੀ ਕਰੁਕਸ਼ੇਤਰ ਹਰਿਆਣਾ ਹਾਲ ਸਵੀਜਰਲੈਂਡ, ਸ਼ਮਸੇ਼ਰ ਸਿੰਘ ਪੁੱਤਰ ਅਮਰੀਕ ਸਿੰਘ, ਚਰਨਜੀਤ ਕੋਰ ਪਤਨੀ ਸ਼ਮਸੇ਼ਰ ਸਿੰਘ ਵਾਸੀਆਨ ਛੋਟਾ ਸਿਆਨਾ ਜਿਲਾ ਕਰੁਕਸ਼ੇਤਰ ਹਰਿਆਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਧਰਮਪਾਲ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸਦੇ ਲੜਕੇ ਸੰਜੀਵ ਕੁਮਾਰ ਅਤੇ ਜਵਾਈ ਕਰਮਜੀਤ ਬਾਂਸਲ ਪੁੱਤਰ ਰਾਮ ਪਾਲ ਵਾਸੀ ਪਿੰਡ ਆਲੋਵਾਲ ਥਾਣਾ ਭਾਦਸੋਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 55 ਲੱਖ ਰੁਪਏ ਲੈ ਲਏ ਪਰ ਬਾਅਦ ਵਿਚ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top