Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:21 pm

+91 90915 01313 , +91 90916 01313

punjabbanni@gmail.com
punjabbani@yahoo.com

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ
-ਰਜਿਸਟ੍ਰੇਸ਼ਨ ਵਾਸਤੇ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 16 ਸਤੰਬਰ, 2024 ਹੈ
ਪਟਿਆਲਾ, 12 ਅਗਸਤ : ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹ ਗਈ ਹੈ। ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (ਜੇ.ਐਨ.ਵੀ.ਐਸ.ਟੀ-2025) ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹਿੱਸਾ ਲੈਕੇ ਪਟਿਆਲਾ ਜ਼ਿਲ੍ਹੇ ਦੇ ਚਾਹਵਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਚੋਣ ਪ੍ਰੀਖਿਆ ਦਾ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਜਵਾਹਰ ਨਵੋਦਿਆ ਵਿਦਿਆਲਿਆ ਦੇ ਇੱਕ ਬੁਲਾਰੇ ਨੇ ਕੀਤਾ । ਬੁਲਾਰੇ ਨੇ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਆਨਲਾਈਨ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਵੈੱਬਸਾਈਟ www.navodaya.gov.in ‘ਤੇ ਪਹੁੰਚ ਕੀਤੀ ਜਾ ਸਕਦੀ ਹੈ। ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 16 ਸਤੰਬਰ, 2024 ਹੈ। ਇਸ ਲਈ ਗਰਮੀਆਂ ਵਿੱਚ ਸੀਟਾਂ ਭਰਨ ਲਈ ਸਾਰੇ ਦੇਸ਼ ਵਿੱਚ ਇਹ ਪ੍ਰੀਖਿਆ 18 ਜਨਵਰੀ, 2025 (ਸ਼ਨੀਵਾਰ) ਨੂੰ ਹੋਵੇਗੀ ਅਤੇ ਸਰਦੀਆਂ ਲਈ ਭਰੀਆਂ ਜਾਣ ਵਾਲੀਆਂ ਸੀਟਾਂ ਲਈ 12 ਅਪ੍ਰੈਲ, 2025 (ਸ਼ਨੀਵਾਰ) ਨੂੰ ਹੋਵੇਗੀ । ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦੇਸ਼ ਭਰ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਮੁਫ਼ਤ, ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਪਟਿਆਲਾ ਜ਼ਿਲ੍ਹੇ ਦੇ ਮਾਪੇ ਅਤੇ ਵਿਦਿਆਰਥੀ ਜਰੂਰ ਇਸ ਸੁਵਿਧਾ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਹਲਕੇ ਦੇ ਪਿੰਡ ਫ਼ਤਹਿਪੁਰ ਰਾਜਪੂਤਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਸਥਾਪਤ ਹੈ, ਇਥੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਾਇਤਾ ਲੈਣ ਅਤੇ ਚੋਣ ਪ੍ਰੀਖਿਆ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨ ਲਈ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top