ਪੰਜਾਬ ਰਾਜ ਸੂਚਨਾ ਕਮਿਸ਼ਨ ਵਿਚ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਹੋਏ ਨਿਯੁਕਤ

ਪੰਜਾਬ ਰਾਜ ਸੂਚਨਾ ਕਮਿਸ਼ਨ ਵਿਚ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਹੋਏ ਨਿਯੁਕਤ
ਚਿੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਵਿਚ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅੱਜ ਇੰਨ੍ਹਾਂ ਤਿੰਨਾ ਦਾ ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ ਹੋਇਆ। ਇਸ ਦੌਰਾਨ ਤਿੰਨਾਂ ਨੇ ਅਹੁਦੇ ਦੀ ਸਹੁੰ ਚੁੱਕੀ। ਜਾਣਕਾਰੀ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ। ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ ਨੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਪੰਜਾਬ ਰਾਜ ਸੂਚਨਾ ਕਮਿਸ਼ਨ ਦਫ਼ਤਰ ਵਿਖੇ ਅਹੁਦਾ ਸੰਭਾਲਿਆ। ਇਸ ਦੌਰਾਨ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿਚ ਰਾਜ ਸੂਚਨਾ ਕਮਿਸ਼ਨਰ ਦਾ ਅਹੁਦਾ ਸੰਭਾਲਦੇ ਹੋਏ।