Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਨੇ ਕੀਤਾ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਕੀਤਾ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਕੀਤਾ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ
ਜਲੰਧਰ : ਪੰਜਾਬ ਪੁਲਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਦਰਅਸਲ ਜਲੰਧਰ ਦਿਹਾਤੀ ਪੁਲਸ ਨੇ ਜਲੰਧਰ-ਬਟਾਲਾ ਹਾਈਵੇਅ `ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਆਪਣੇ ਐਕਸ ਅਕਾਊਂਟ ਤੇ ਸਾਂਝੀ ਕਰਦਿਆਂ ਦੱਸਿਆਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਕਤ ਗੈਂਗ ਜਰਮਨੀ ਵਿਚ ਰਹਿਣ ਵਾਲੇ ਅਮਨ ਉਰਫ਼ ਅੰਡਾ ਦੇ ਸੰਪਰਕ ਵਿਚ ਸੀ, ਜੋ ਕੌਮਾਂਤਰੀ ਸੰਬੰਧਾਂ ਦੀ ਵਰਤੋਂ ਕਰਕੇ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰੋਂ ਮੈਂਬਰਾਂ ਕੋਲੋਂ ਇਕ ਰਿਵਾਲਵਰ, 2 ਪਿਸਤੌਲ, ਇਕ ਗਲਾਕ ਪਿਸਤੌਲ 9 ਐੱਮ. ਐੱਮ, 4 ਜ਼ਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਹੋਏ ਹਨ। ਮਾਨਯੋਗ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisement
Advertisement
Advertisement
Advertisement
Scroll to Top