Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਸੁਤੰਤਰਤਾ ਦਿਵਸ ਮੌਕੇ ਫਰਿਸ਼ਤਿਆਂ ਨੂੰ ਕੀਤਾ ਗਿਆ ਸਨਮਾਨਿਤ: ਸਿਵਲ ਸਰਜਨ ਡਾ਼ ਸੰਜੇ ਗੋਇਲ

ਸੁਤੰਤਰਤਾ ਦਿਵਸ ਮੌਕੇ ਫਰਿਸ਼ਤਿਆਂ ਨੂੰ ਕੀਤਾ ਗਿਆ ਸਨਮਾਨਿਤ: ਸਿਵਲ ਸਰਜਨ ਡਾ਼ ਸੰਜੇ ਗੋਇਲ

ਸੁਤੰਤਰਤਾ ਦਿਵਸ ਮੌਕੇ ਫਰਿਸ਼ਤਿਆਂ ਨੂੰ ਕੀਤਾ ਗਿਆ ਸਨਮਾਨਿਤ: ਸਿਵਲ ਸਰਜਨ ਡਾ਼ ਸੰਜੇ ਗੋਇਲ
ਪਟਿਆਲਾ 16 ਅਗਸਤ ( ) ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਪਣੀ ਪ੍ਰਮੁੱਖ ਫਰਸਿ਼ਤੇ ਸਕੀਮ ਤਹਿਤ ਸੁਤੰਤਰਤਾ ਦਿਵਸ ਮੌਕੇ ਜਿਲਾ ਪੱਧਰ ਤੇ ਕੀਤੇ
ਗਏ ਮਨਾਏ ਗਏ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਜਿਲੇ ਦੇ ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਿੱਤ ,ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ
ਵੱਲੋਂ ਪਟਿਆਲਾ ਜਿਲ੍ਹੇ ਦੇ ਫਰਿਸ਼ਤੇ ਗੁਰਸੇਵਕ ਸਿੰਘ ਅਤੇ ਵਿਨੋਦ ਕੁਮਾਰ ਨੂੰ ਫਰਿਸ਼ਤੇ ਪਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਿਵਲ ਸਰਜਨ ਡਾਕਟਰ ਸੰਜੇ ਗੋਇਲ ਨੇ ਫਰਿਸ਼ਤੇ ਸਕੀਮ ਸਬੰਧੀ
ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕ ਹਾਦਸੇ ਵਿੱਚ ਜਖਮੀ ਹੋਣ ਵਾਲਿਆਂ ਦੀ ਮੌਤ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ / ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ
ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ਇਹ ਸਕੀਮ ਸ਼ੁਰੂ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਫਰਿਸ਼ਤੇ ਦੇ ਤੌਰ ਤੇ ਸਬੰਧਤ ਮਰੀਜ਼ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ
ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਨਾਲ ਆਉਣ ਵਾਲੇ ਸਮੇਂ
ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕੇਗਾ। ਕਿਉਂਕਿ ਇਸ ਸਕੀਮ ਨਾਲ ਦੁਰਘਟਨਾ ਗ੍ਰਸਤ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਸਿਹਤ ਸੇਵਾਵਾਂ ਦਿੱਤੀਆਂ
ਜਾਣਗੀਆਂ।

Advertisement
Advertisement
Advertisement
Advertisement
Scroll to Top