Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਦੁਆਰਾ: News ਪ੍ਰਕਾਸ਼ਿਤ :Monday, 27 March, 2023, 05:45 PM

ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ ‘ਤੇ ਹਾਸਲ ਹੋਇਆ 10ਵਾਂ ਸਥਾਨ
ਚੰਡੀਗੜ੍ਹ, 27 ਮਾਰਚ
ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ।
ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।



Scroll to Top