Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:15 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜਲੈਂਸ ਨੇ ਕੀਤਾ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਕਾਬੂ

ਵਿਜਲੈਂਸ ਨੇ ਕੀਤਾ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਕਾਬੂ

ਵਿਜਲੈਂਸ ਨੇ ਕੀਤਾ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਕਾਬੂ
ਚੰਡੀਗੜ੍ਹ, 16 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਗੁਰਜੀਤ ਰਾਏ ਵਾਸੀ ਸ਼ਿਮਲਾਪੁਰੀ, ਲੁਧਿਆਣਾ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਥਾਣੇ ਵਿੱਚ ਉਸਦੇ ਖਿਲਾਫ਼ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਜਾਂਚ ਦੌਰਾਨ ਉਕਤ ਏ.ਐਸ.ਆਈ. ਨੇ ਬਿਨਾਂ ਕਿਸੇ ਲਿਖਾ-ਪੜੀ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਰੱਖ ਲਏ ਸਨ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜ਼ਮਾਨਤ ਹੋਣ ਉਪਰੰਤ ਜਦੋਂ ਉਹ ਆਪਣਾ ਸਮਾਨ ਵਾਪਸ ਲੈਣ ਲਈ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਮਿਲਿਆ ਤਾਂ ਇਸ ਏ.ਐਸ.ਆਈ. ਨੇ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਉਸਨੂੰ ਕੁਝ ਸਮਾਨ ਵਾਪਸ ਕਰਨ ਬਦਲੇ ਪਹਿਲੀ ਕਿਸ਼ਤ ਵਜੋਂ 20000 ਰੁਪਏ ਰਿਸ਼ਵਤ ਲੈ ਲਈ। ਉਸਨੇ ਅੱਗੇ ਦੱਸਿਆ ਕਿ ਬਾਕੀ ਬਚਦਾ ਸਮਾਨ ਵਾਪਸ ਕਰਨ ਬਦਲੇ ਹੁਣ ਉਕਤ ਏ.ਐਸ.ਆਈ. ਰਿਸ਼ਵਤ ਦੇ ਬਾਕੀ 20000 ਰੁਪਏ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top