Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:15 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ’ਚੋਂ ਪੰਜ ਹਥਿਆਰਾਂ ਸਮੇਤ ਇੱਕ ਗਲਾਕ ਪਿਸਤੌਲ ਅਤੇ ਦੋ ਲਗਜ਼ਰੀ ਐਸਯੂਵੀ ਵਾਹਨ ਕੀਤੇ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਦੇ ਜਰਮਨ ਅਧਾਰਤ ਮੁੱਖ ਆਪਰੇਟਿਵ ਅਮਨ ਉਰਫ਼ ਅੰਡਾ ਦੁਆਰਾ ਸਪਲਾਈ ਕੀਤੇ ਗਏ ਸਨ: ਡੀਜੀਪੀ ਗੌਰਵ ਯਾਦਵ
ਗਿਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਹੋਈ ਗੋਲੀਬਾਰੀ ਵਿੱਚ ਸ਼ਾਮਲ ਸੀ: ਐਸਐਸਪੀ ਖੱਖ
ਜਲੰਧਰ/ਚੰਡੀਗੜ੍ਹ, 16 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ ਪਿੱਛਾ ਕਰਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਨੈਟਵਰਕ ਦਾ ਪਰਦਾਫਾਸ਼ ਹੋ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਚਾਰ ਹਥਿਆਰ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਇੱਕ ਚੀਨ ਦਾ ਬਣਿਆ 7.65 ਐਮਐਮ ਗਲਾਕ, ਦੋ .30 ਬੋਰ ਦਾ ਪਿਸਤੌਲ ਅਤੇ ਇੱਕ ਰਿਵਾਲਵਰ ਸਮੇਤ ਚਾਰ ਜਿੰਦਾ ਕਾਰਤੂਸ ਅਤੇ ਤਿੰਨ ਮੈਗਜ਼ੀਨਾਂ ਸਮੇਤ ਉਨ੍ਹਾਂ ਦੇ ਦੋ ਵਾਹਨ ਮਹਿੰਦਰਾ ਐਕਸਯੂਵੀ (ਪੀਬੀ-09-3039) ਅਤੇ ਬ੍ਰੇਜ਼ਾ (PB-09-ਈਪੀ-7100) ਵੀ ਜ਼ਬਤ ਕੀਤੇ ਹਨ, ਜਿੰਨਾ ਦੀ ਵਰਤੋਂ ਅਪਰਾਧ ਲਈ ਕੀਤੀ ਜਾ ਰਹੀ ਸੀ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿਰੋਹ ਦੇ ਸਰਗਨਾ ਆਸਰਤ ਕੰਠ ਉਰਫ਼ ਸਾਬੀ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਅਮਨ ਉਰਫ਼ ਅੰਡਾ , ਜੋ ਇਸ ਸਮੇਂ ਜਰਮਨੀ ਵਿੱਚ ਰਹਿੰਦਾ ਹੈ, ਵੱਲੋਂ ਸਪਲਾਈ ਕੀਤੇ ਗਏ ਸਨ। ਇਹ ਹਥਿਆਰ ਬਟਾਲਾ ਵਾਸੀ ਸੰਜੂ ਉਰਫ ਸਾਹਿਲ ਕੁਮਾਰ ਜ਼ਰੀਏ ਸਪਲਾਈ ਕੀਤੇ ਗਏ ਸਨ, ਜੋ ਇਸ ਸਮੇਂ ਜੇਲ੍ਹ ਵਿੱਚ ਹੈ । ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਨਾਲ ਜੁੜੇ ਹੋਏ ਹਨ । ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀ ਦੋ ਵਾਹਨਾਂ, ਇੱਕ ਮਹਿੰਦਰਾ ਐਕਸਯੂਵੀ ਅਤੇ ਮਾਰੂਤੀ ਬਰੇਜ਼ਾ ਵਿੱਚ ਜਾ ਰਹੇ ਹਨ ਅਤੇ ਭੱਜਣ ਦੀ ਫ਼ਿਰਾਕ ਵਿੱਚ ਹਨ । ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਅਤੇ ਥਾਣਾ ਭੋਗਪੁਰ ਦੇ ਮੁੱਖ ਅਫਸਰ ਸਿਕੰਦਰ ਸਿੰਘ ਨੇ ਪਿੰਡ ਲਹਿਰਾ ਨੇੜੇ ਨਾਕਾ ਲਗਾਇਆ ਅਤੇ ਉਨ੍ਹਾਂ ਦੀ ਬਰੇਜ਼ਾ ਗੱਡੀ ਨੂੰ ਰੋਕਣ ਵਿੱਚ ਕਾਮਯਾਬ ਹੋ ਗਏ, ਜਿਸ ਦੇ ਨਤੀਜੇ ਵਜੋਂ ਸਾਬੀ ਅਤੇ ਕੋਮਲ ਬਾਜਵਾ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ । ਹਾਲਾਂਕਿ, ਮਹਿੰਦਰਾ ਐਕਸਯੂਵੀ ਚਲਾ ਰਹੇ ਵਿਅਕਤੀ ਨਾਕਾਬੰਦੀ ਨੂੰ ਤੋੜ ਕੇ ਫਰਾਰ ਹੋ ਗਏ, ਜਿਨ੍ਹਾਂ ਦਾ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ ਗੋਰਾ ਅਤੇ ਜੁਨੇਜਾ ਨੂੰ ਮਕਸੂਦਾ ਦੇ ਜੀਂਦਾ ਰੋਡ ‘ਤੇ ਕਾਬੂ ਕਰ ਲਿਆ ਅਤੇ ਪੰਜਵਾਂ ਦੋਸ਼ੀ ਸਾਜਨਦੀਪ ਉਰਫ਼ ਲੋਡਾ ਭੱਜਣ ਵਿੱਚ ਕਾਮਯਾਬ ਹੋ ਗਿਆ। ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਇਹ ਗਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਇੱਕ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ, ਜਿੱਥੇ ਇਹਨਾਂ ਨੇ ਇੱਕ ਵਿਰੋਧੀ ਗਿਰੋਹ ਦਾ ਮੈਂਬਰ, ਯੁੱਧਵੀਰ ਉਰਫ਼ ਯੋਧਾ, ਮਾਰਿਆ ਸੀ ਅਤੇ ਇੱਕ ਹੋਰ, ਰਾਹੁਲ ਦਾਤਰ, ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਐਸ ਐਸ ਪੀ ਖੱਖ ਨੇ ਐਸਪੀ ਸਪੈਸ਼ਲ ਬਰਾਂਚ ਜਲੰਧਰ (ਡੀ) ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀਐਸਪੀ ਆਦਮਪੁਰ ਸਬ-ਡਵੀਜ਼ਨ ਸੁਮਿਤ ਸੂਦ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਖੇਤਰ ਵਿੱਚ ਗੈਂਗ ਗਤੀਵਿਧੀਆਂ ਨੂੰ ਰੋਕਣ ਲਈ ਸਾਡੇ ਚੱਲ ਰਹੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਇਸ ਗਿਰੋਹ ਦੀਆਂ ਕਾਰਵਾਈਆਂ ਅਤੇ ਕੌਮਾਂਤਰੀ ਸਬੰਧਾਂ ਬਾਰੇ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਰਿਮਾਂਡ ਦੀ ਮੰਗ ਕਰੇਗੀ।

Advertisement
Advertisement
Advertisement
Advertisement
Scroll to Top