ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ
ਦੁਆਰਾ: Punjab Bani ਪ੍ਰਕਾਸ਼ਿਤ :Friday, 16 August, 2024, 05:40 PM

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ
ਦਿੱਲੀ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਸਿਸੋਦੀਆ ਨੂੰ 17 ਮਹੀਨੇ ਦੀ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਸੀਐਮ ਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ।
