ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੱਢ ਕੇ ਸਾੜੀਆਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੱਢ ਕੇ ਸਾੜੀਆਂ
ਫੌਜਦਾਰੀ ਕਾਨੂੰਨ ਦੀਆਂ ਕਾਪੀਆਂ
ਰਾਜਪੁਰਾ, 16 ਅਗਸਤ : ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਉਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ ਕਿਸਾਨੀ ਮੰਗਾਂ ਅਤੇ ਫੋਜ਼ਦਾਰੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੇ ਲਈ 15 ਅਗਸਤ ਅਜਾਦੀ ਦਿਹਾੜੇ ਉਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਅਤੇ ਫੋਜ਼ਦਾਰੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ। ਜਿਸਦੇ ਚਲਦਿਆਂ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਰਾਜ਼ਪੁਰ ਦੀ ਅਗਵਾਈ ਵਿੱਚ ਰਾਜਪੁਰਾ ਅਨਾਜ਼ ਮੰਡੀ ਤੋਂ ਗਗਨ ਚੌਂਕ ਤੱਕ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਅਤੇ ਸੂਬਾ ਸਕੱਤਰ ਬਲਕਾਰ ਸਿੰਘ ਬੈਂਸ ਪਹੁੰਚੇ। ਉਨ੍ਹਾਂ ਵੱਲੋਂ ਕਿਸਾਨ ਆਗੂਆਂ ਦੇ ਨਾਲ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਫੋਜ਼ਦਾਰੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ
ਕੇਂਦਰ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਫਸਲਾਂ ਉਤੇ ਐਮਐਸਪੀ ਦੀ ਗਾਰੰਟੀ ਸਮੇਤ ਹੋਰਨਾਂ ਮੰਗਾਂ ਦੇ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਕੇਂਦਰ ਸਰਕਾਰ ਕਿਸਾਨਾਂ ਅਤੇ ਮਜਦੂਰਾਂ ਦੀਆਂ ਮੰਗਾਂ ਨਾ ਮੰਨ ਕੇ ਧੱਕਾ ਕਰ ਰਹੀ ਹੈ। ਇਸ ਦੌਰਾਨ ਕਿਸਾਨ ਜਥੇਬੰਦੀ ਵੱਲੋਂ ਅਨਾਜ਼ ਮੰਡੀ ਤੋਂ ਟਰੈਕਟਰ ਮਾਰਚ ਕੱਢ ਕੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗਗਨ ਚੌਂਕ ਰਾਜਪੁਰਾ ਵਿਖੇ ਸਮਾਪਤ ਹੋਇਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ, ਸੀਨੀਅਰ ਮੈਬਰ ਪੰਜਾਬ ਕਮੇਟੀ ਜ਼ਸਵਿੰਦਰ ਸਿੰਘ, ਗੁਰਦੀਪ ਸਿੰਘ, ਬਲਾਕ
ਪ੍ਰਧਾਨ ਲੱਖਾ ਸੌਂਟੀ, ਜ਼ਿਲ੍ਹਾ ਪ੍ਰਧਾਨ ਮੋਹਾਲੀ ਨਿਰਮਲ ਸਿੰਘ ਸੇਖਨਮਾਜ਼ਰਾ, ਬਲਾਕ ਪ੍ਰਧਾਨ ਡੇਰਾਬਸੀ ਹਰਦੀਪ ਸਿੰਘ, ਸ਼ਹਿਰੀ ਪ੍ਰਧਾਨ ਇਸਤਰੀ ਵਿੰਗ ਰਵਿੰਦਰ ਕੌਰ ਗੁਰਤੇਜ਼ ਸਿੰਘ ਨੈਣਾ, ਗੁਰਮੀਤ ਸਿੰਘ, ਸੱਤਾ ਖੋਲਰ ਮੋਜੂਦ ਸਨ। ਇਸ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਚਮਾਰੂ, ਪ੍ਰੈਸ ਸਕੱਤਰ ਜ਼ਸਵੀਰ ਸਿੰਘ ਚੰਦੂਆ, ਹਰਪ੍ਰੀਤ ਸਿੰਘ ਮਦਨਪੁਰ ਅਤੇ ਜਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਵਿੱਚ ਰਾਜਪੁਰਾ ਸਰਹਿੰਦ ਰੋਡ ਤੋਂ ਪਿੰਡ ਉਕਸੀ ਜੱਟਾਂ ਤੋਂ ਸੰਭੂ ਬੈਰੀਅਰ ਤੱਕ ਆਪਣੇ ਸਾਥੀਆਂ ਸਮਸ਼ੇਰ ਸਿੰਘ ਰਾਜਪੁਰਾ, ਗੁਰਮੀਤ ਸਿੰਘ ਟਹਿਲਪੁਰਾ, ਮੋਹਨ ਸਿੰਘ ਉੜਦਨ, ਦਿਲਬਾਗ ਸਿੰਘ ਉਪਲਹੇੜੀ, ਫਤਿਹ ਸਿੰਘ ਭੇਡਵਾਲ, ਗੁਰਪ੍ਰੀਤ ਸਿੰਘ ਨੰਬਰਦਾਰ ਪਿੰਡ ਉਕਸੀ ਜੱਟਾ, ਅੰਗਰੇਜ਼ ਸਿੰਘ ਭੇਡਵਾਲ ਸਮੇਤ ਫੋਜ਼ਦਾਰੀ ਕਾਨੂੰਨਾਂ ਦੇ ਖਿਲਾਫ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨ ਜਥੇਬੰਦੀ ਦੇ ਆਗੂਆਂ ਵੱਲੋਂ ਸੰਭੂ ਬੈਰੀਅਰ ਉਤੇ ਕਿਸਾਨੀ ਮੰਗਾਂ ਅਤੇ ਲਾਗੂ ਕੀਤੇ ਗਏ ਫੋਜ਼ਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
