Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਆਈ.ਸੀ.ਡੀ.ਐਸ. ਸਕੀਮ ਦਾ ਜ਼ਿਲ੍ਹੇ 'ਚ 83 ਹਜ਼ਾਰ ਔਰਤਾਂ ਤੇ ਬੱਚਿਆਂ ਨੂੰ ਦਿੱਤਾ ਜਾ ਰਹੇ ਲਾਭ

ਦੁਆਰਾ: News ਪ੍ਰਕਾਸ਼ਿਤ :Monday, 27 March, 2023, 05:37 PM

ਯੋਗ ਲਾਭਪਾਤਰੀਆਂ ਤੱਕ ਸਕੀਮਾਂ ਦਾ ਲਾਭ ਪੁੱਜਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
-ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ 5600 ਔਰਤਾਂ ਲੈ ਰਹੀਆਂ ਨੇ ਲਾਭ
ਪਟਿਆਲਾ, 27 ਮਾਰਚ:
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਆਈ.ਸੀ.ਡੀ.ਐਸ ਸਕੀਮ ਅਤੇ ਪੀ.ਐਮ.ਐਮ.ਵੀ.ਵਾਈ ਸਕੀਮ ਦਾ ਜ਼ਿਲ੍ਹੇ ਦੇ 90 ਹਜ਼ਾਰ ਤੋਂ ਵਧੇਰੇ ਬੱਚਿਆ ਅਤੇ ਔਰਤਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਭਾਗ ਦੇ ਕੰਮਕਾਰ ਸਬੰਧੀ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਗਰਭਵਤੀ ਮਾਵਾਂ ਤੇ ਛੋਟੇ ਬੱਚਿਆਂ ਨੂੰ ਸਮੇਂ ਸਿਰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸੰਗਠਿਤ ਬਾਲ ਵਿਕਾਸ ਸੇਵਾਵਾਂ (ਆਈ.ਸੀ.ਡੀ.ਐਸ ਸਕੀਮ) ਅਧੀਨ 6 ਮਹੀਨੇ ਤੋਂ 6 ਸਾਲ ਤੱਕ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਸੇਵਾਵਾਂ ਪੂਰਕ ਪੋਸ਼ਣ ਆਹਾਰ, ਟੀਕਾਕਰਨ, ਸਿਹਤ ਜਾਚ- ਪੜਤਾਲ, ਨਿਊਟ੍ਰੀਸ਼ਨ ਅਤੇ ਸਿਹਤ ਸਬੰਧੀ ਸਿੱਖਿਆ ਪੂਰਵ ਸਕੂਲ ਸਿੱਖਿਆ ਅਤੇ ਰੈਫਰਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਜ਼ਿਲ੍ਹਾ ਪਟਿਆਲਾ ਵਿੱਚ 6 ਮਹੀਨੇ ਤੋਂ 3 ਸਾਲ ਤੱਕ ਦੇ 43121, 3 ਤੋਂ 6 ਸਾਲ ਤੱਕ ਦੇ 23425, ਗਰਭਵਤੀ ਮਾਵਾਂ 7135 ਅਤੇ ਨਰਸਿੰਗ ਮਾਵਾਂ 9997 ਆਦਿ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਾਵਾਂ ਤੇ ਬੱਚਿਆਂ ਨੂੰ ਪੌਸ਼ਟਿਕ ਆਹਾਰ ਦੇਣ ਲਈ ਵਿਭਾਗ ਵੱਲੋਂ 2 ਕਰੋੜ 19 ਲੱਖ 13 ਹਜ਼ਾਰ 506 ਰੁਪਏ ਦੀ ਕਣਕ, ਚਾਵਲ, ਚੀਨੀ, ਪੰਜੀਰੀ, ਵੀਟ ਫਲੋਰ, ਖਿਚੜੀ, ਦਲੀਆ, ਨਮਕ, ਮੁਰਮਰਾ, ਬੇਸਣ, ਘਿਓ ਆਦਿ ਦੀ ਖਰੀਦ ਕਰਕੇ ਵੰਡ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 5615 ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ‘ਚ ਸੁਧਾਰ ਲਿਆਉਣ ਲਈ 10 ਲੱਖ ਤੋਂ ਵਧੇਰੇ ਦੀ ਰਾਸ਼ੀ ਦਾ ਸਮਾਨ ਵਡਿਆਂ ਗਿਆ ਹੈ।