ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ `ਚ ਡਾਕਟਰ ਹੜਤਾਲ `ਤੇ

ਦੁਆਰਾ: Punjab Bani ਪ੍ਰਕਾਸ਼ਿਤ :Friday, 16 August, 2024, 11:56 AM

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ `ਚ ਡਾਕਟਰ ਹੜਤਾਲ `ਤੇ
ਅੰਮ੍ਰਿਤਸਰ : ਭਾਰਤ ਦੇ ਕੋਲਕਾਤਾ `ਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਦੇ ਵਿਰੋਧ `ਚ ਅੱਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ `ਚ ਡਾਕਟਰ ਹੜਤਾਲ `ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ ਬਸ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ।ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਡਾਕਟਰਾਂ ਦਾ ਕਹਿਣਾ ਹੈ ਕਿ ਇੱਕ ਡਾਕਟਰ ਦਾ ਡਿਊਟੀ ਦੌਰਾਨ ਜਬਰ ਜਨਾਹ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਅਜਿਹੇ `ਚ ਹੁਣ ਸਰਕਾਰ ਨੂੰ ਪਹਿਲ ਦੇ ਆਧਾਰ `ਤੇ ਡਾਕਟਰਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।