Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਦੁਆਰਾ: News ਪ੍ਰਕਾਸ਼ਿਤ :Monday, 27 March, 2023, 05:40 PM

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 27 ਮਾਰਚ
ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ



Scroll to Top