ਪਿੰਡ ਰਤਰ ਛੱਤਰ ਵਿਖੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਚੱਲੇ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖ਼ਮੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 29 August, 2024, 06:45 PM

ਪਿੰਡ ਰਤਰ ਛੱਤਰ ਵਿਖੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਚੱਲੇ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖ਼ਮੀ
ਡੇਰਾ ਬਾਬਾ ਨਾਨਕ : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਰਤਰ ਛੱਤਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਦਰਮਿਆਨ ਹੋਏ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਐੱਸਪੀ ਡੀ ਸਹੋਤਾ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਘਟਨਾ ਸਥਾਨ `ਤੇ ਪੁੱਜੇ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਬੀਤੇ ਦਿਨ ਪਿੰਡ ਧਰਮਕੋਟ ਦੇ ਦੁਕਾਨਦਾਰ ਬੋਬੀ ਤੋਂ ਫਿਰੌਤੀ ਮੰਗਣ ਵਾਲੇ ਅਣਪਛਾਤਿਆਂ ਵੱਲੋਂ ਦੁਕਾਨ `ਤੇ ਗੋਲ਼ੀਆਂ ਚਲਾਈਆਂ ਗਈਆਂ ਸਨ ਜਿਸ ਸਬੰਧੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕਾਰਨ ਉਪਰੰਤ ਚਾਰ ਗੈਂਗਸਟਰਾਂ ਨੂੰ ਕਾਬੂ ਕੀਤਾ ਸੀ ਜਿਸ ਤਹਿਤ ਗੈਂਗਸਟਰਾਂ ਵੱਲੋਂ ਪਿੰਡ ਰਤੱਰ ਛਤਰ ਨਜਦੀਕ ਧੁੱਸੀ ਬੰਨ ਨੇੜੇ ਹਥਿਆਰ ਦੱਬ ਕੇ ਰੱਖਣ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਜਿਸ ਤਹਿਤ ਪੁਲਿਸ ਵੱਲੋਂ ਦੋ ਗੈਂਗਸਟਰਾਂ ਸਮੇਤ ਦੱਸੀ ਥਾਂ ਤੋਂ ਹਥਿਆਰ ਪੁੱਟਣ ਲੱਗੇ ਤਾਂ ਗੈਂਗਸਟਰਾਂ ਨੇ ਪੁਲਿਸ `ਤੇ ਗੋਲ਼ੀਆਂ ਚਲਾ ਦਿੱਤੀਆਂ ਜਿੱਥੇ ਪੁਲਿਸ ਵੱਲੋਂ ਤੁਰੰਤ ਗੈਂਗਸਟਰਾਂ ਨੂੰ ਗੋਲ਼ੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਇਸ ਘਟਨਾ ਉਪਰੰਤ ਵੱਡੇ ਪੱਧਰ `ਤੇ ਪੁਲਿਸ ਉਕਤ ਏਰੀਏ ਵਿੱਚ ਪਹੁੰਚਣ ਤੋਂ ਇਲਾਵਾ ਪੁਲਿਸ ਦੇ ਉੱਚ ਅਧਿਕਾਰੀ ਵੀ ਘਟਨਾ ਸਥਲ `ਤੇ ਪਹੁੰਚ ਰਹੇ ਹਨ ।