Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 6:47 pm

+91 90915 01313 , +91 90916 01313

punjabbanni@gmail.com
punjabbani@yahoo.com

ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗੈਂਗਸਟਰਾਂ ਨੂੰ ਨਾਲ ਲੈ ਕੇ ਗਈ ਪੁਲਸ ਪਾਰਟੀ ’ਤੇ ਨਾਲ ਗਏ ਗੈਂਗਸਟਰਾਂ ਨੇ ਹੀ ਚਲਾ ਦਿੱਤੀਆਂ ਗੋਲ਼ੀਆਂ

ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗੈਂਗਸਟਰਾਂ ਨੂੰ ਨਾਲ ਲੈ ਕੇ ਗਈ ਪੁਲਸ ਪਾਰਟੀ ’ਤੇ ਨਾਲ ਗਏ ਗੈਂਗਸਟਰਾਂ ਨੇ ਹੀ ਚਲਾ ਦਿੱਤੀਆਂ ਗੋਲ਼ੀਆਂ

ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗੈਂਗਸਟਰਾਂ ਨੂੰ ਨਾਲ ਲੈ ਕੇ ਗਈ ਪੁਲਸ ਪਾਰਟੀ ’ਤੇ ਨਾਲ ਗਏ ਗੈਂਗਸਟਰਾਂ ਨੇ ਹੀ ਚਲਾ ਦਿੱਤੀਆਂ ਗੋਲ਼ੀਆਂ
ਬਟਾਲਾ : ਪੰਜਾਬ ਦੇ ਸ਼ਹਿਰ ਬਟਾਲਾ ਦੇ ਅਧੀਨ ਆਉਂਦੇ ਪਿੰਡ ਰੱਤੜ ਛੱਤੜ ਦੋ ਗੈਂਗਸਟਰਾਂ ਨੂੰ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗਈ ਪੁਲਸ ਪਾਰਟੀ ’ਤੇ ਉਕਤ ਗੈਂਗਸਟਰਾਂ ਨੇ ਹੀ ਗੋਲ਼ੀਆਂ ਚਲਾ ਦਿੱਤੀਆਂ ਗਈਆਂ, ਜਿਸ ਦੌਰਾਨ ਦੋ ਗੈਂਗਸਟਰ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ। ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਮਿਸ ਮੀਰ ਨੇ ਦੱਸਿਆ ਕਿ 21 ਅਗਸਤ ਨੂੰ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਸਥਿਤ ਪਿੰਡ ਧਰਮਕੋਟ ਰੰਧਾਵਾ ’ਚ ਇਕ ਵਪਾਰੀ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਦੇ ਸਬੰਧ ’ਚ ਪੁਲਸ ਵੱਲੋਂ ਉਕਤ ਵਪਾਰੀ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਇਸ ਮਾਮਲੇ ’ਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ’ਚੋਂ 2 ਵਿਅਕਤੀਆਂ ਨੂੰ ਪੁਲਸ ਪਾਰਟੀ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਸਬੰਧਤ ਜਗ੍ਹਾ ’ਤੇ ਲੈ ਕੇ ਗਈ ਸੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਕਤ ਵਿਅਕਤੀਆਂ ਨੂੰ ਹਥਿਆਰ ਮਿਲੇ ਤਾਂ ਉਨ੍ਹਾਂ ਪੁਲਸ ਪਾਰਟੀ ’ਤੇ 4 ਰਾਊਂਡ ਫਾਇਰ ਕਰ ਦਿੱਤੇ ਪਰ ਰਾਹਤ ਦੀ ਗੱਲ ਇਹ ਰਹੀ ਕਿ ਪੁਲਸ ਮੁਲਾਜ਼ਮ ਵਾਲ-ਵਾਲ ਬਚ ਗਏ ਅਤੇ ਜਦ ਪੁਲਸ ਵੱਲੋਂ ਉਨ੍ਹਾਂ ’ਤੇ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵੇਂ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ।

Advertisement
Advertisement
Advertisement
Advertisement
Scroll to Top