Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਜਾਂਚ ਏਜੰਸੀ ਐੱਨਆਈਏ ਨੇ ਕੀਤੀ ਪੰਜਾਬ ਵਿਚ ਛਾਪੇਮਾਰੀ

ਕੌਮੀ ਜਾਂਚ ਏਜੰਸੀ ਐੱਨਆਈਏ ਨੇ ਕੀਤੀ ਪੰਜਾਬ ਵਿਚ ਛਾਪੇਮਾਰੀ

ਕੌਮੀ ਜਾਂਚ ਏਜੰਸੀ ਐੱਨਆਈਏ ਨੇ ਕੀਤੀ ਪੰਜਾਬ ਵਿਚ ਛਾਪੇਮਾਰੀ
ਨਵੀਂ ਦਿੱਲੀ : ਵਿਸ਼ਵ ਹਿੰਦੂ ਪਰਿਸ਼ਦ ਆਗੂ ਦੇ ਕਤਲ ਦੀ ਜਾਂਜ ਸਬੰਧੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਛਾਪੇਮਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ 13 ਅਪ੍ਰੈਲ ਨੂੰ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਨੰਗਲ ਵਿੱਚ ਉਸ ਦੀ ਮਿਠਾਈ ਦੀ ਦੁਕਾਨ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦਾ ਨੰਗਲ ਪ੍ਰਧਾਨ ਸੀ।ਕੌਮੀ ਜਾਂਚ ਏਜੰਸੀ ਨੇ 9 ਮਈ ਨੂੰ ਸੂਬਾ ਪੁਲੀਸ ਤੋਂ ਕੇਸ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਵਿਕਾਸ ਪ੍ਰਭਾਕਰ ਦੇ ਕਤਲ ਕੇਸ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਜਿਸ ਸਬੰਧੀ ਹੋਰ ਵੇਰਵੇ ਤੁਰੰਤ ਦੇਣੇ ਸੰਭਵ ਨਹੀਂ ਹਨ। ਇਸ ਹਾਈ-ਪ੍ਰੋਫਾਈਲ ਕਤਲ ਵਿਚ ਵਰਤੇ ਗਏ ਗੈਰ-ਕਾਨੂੰਨੀ ਹਥਿਆਰ ਅਤੇ ਗੋਲਾ ਬਾਰੂਦ ਦੀ ਸਪਲਾਈ ਕਰਨ ਵਾਲੇ ਧਰਮਿੰਦਰ ਕੁਮਾਰ ਉਰਫ਼ ਕੁਨਾਲ (22) ਨੂੰ ਹਾਲ ਹੀ ਵਿਚ ਐਨਆਈਏ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨਾਲ ਤਾਲਮੇਲ ਕਰਕੇ ਪੰਜਾਬ ਦੇ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਸੀ।ਐਨਆਈਏ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਸ ਨੇ ਗ਼ੈਰ-ਕਾਨੂੰਨੀ ਹਥਿਆਰ ਅਤੇ ਗੋਲਾ-ਬਾਰੂਦ ਮੱਧ ਪ੍ਰਦੇਸ਼ ਤੋਂ ਮੰਗਵਾਇਆ ਸੀ ਅਤੇ ਵਿਦੇਸ਼ੀ ਅਧਾਰਿਤ ਖਾਲਿਸਤਾਨੀ ਅਤਿਵਾਦੀ ਹਰਵਿੰਦਰ ਕੁਮਾਰ ਉਰਫ਼ ਸੋਨੂੰ ਦੇ ਨਿਰਦੇਸ਼ਾਂ ‘ਤੇ ਸ਼ੂਟਰਾਂ ਨੂੰ ਸਪਲਾਈ ਕੀਤਾ ਸੀ।

Advertisement
Advertisement
Advertisement
Advertisement
Scroll to Top