Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:38 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਗ ਲੱਗਣ ਕਾਰਨ ਬਜ਼ੁਰਗ ਮਹਿਲਾ ਝੁਲਸੀ

ਅੱਗ ਲੱਗਣ ਕਾਰਨ ਬਜ਼ੁਰਗ ਮਹਿਲਾ ਝੁਲਸੀ

ਅੱਗ ਲੱਗਣ ਕਾਰਨ ਬਜ਼ੁਰਗ ਮਹਿਲਾ ਝੁਲਸੀ
ਲੁਧਿਆਣਾ : ਲੁਧਿਆਣਾ ਦੇ ਹਰਗੋਬਿੰਦ ਨਗਰ ਇਲਾਕੇ ਵਿੱਚ ਬੀਤੀ ਰਾਤ ਅੱਗ ਲੱਗਣ ਕਾਰਨ ਇੱਕ ਬਜ਼ੁਰਗ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ। ਹਾਦਸੇ ਤੋਂ ਪਹਿਲਾਂ ਮਹਿਲਾ ਚਾਹ ਬਣਾ ਰਹੀ ਸੀ। ਅਚਾਨਕ ਸਿਲੰਡਰ `ਚੋਂ ਗੈਸ ਲੀਕ ਹੋ ਗਈ। ਧਮਾਕੇ ਤੋਂ ਬਾਅਦ ਰਸੋਈ `ਚ ਅੱਗ ਲੱਗ ਗਈ। ਬਜ਼ੁਰਗ ਮਹਿਲਾ ਨੇ ਜਦੋਂ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪੀੜਤਾ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਤੁਰੰਤ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ।ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਪੁਸ਼ਪਾ (55) ਦੇ ਪਤੀ ਵਲੇਤੀ ਰਾਮ ਨੇ ਦੱਸਿਆ ਕਿ ਦੋਵੇਂ ਪਤੀ-ਪਤਨੀ ਘਰ `ਚ ਇਕੱਲੇ ਰਹਿੰਦੇ ਹਨ। ਵੀਰਵਾਰ ਰਾਤ ਉਸ ਦੀ ਪਤਨੀ ਘਰ ਦੀ ਰਸੋਈ `ਚ ਚਾਹ ਬਣਾਉਣ ਗਈ ਸੀ, ਜਦੋਂ ਉਹ ਘਰ ਦੇ ਬਾਹਰ ਕਿਸੇ ਜਾਣਕਾਰ ਨਾਲ ਬੈਠਾ ਸੀ। ਫਿਰ ਅਚਾਨਕ ਇਕ ਵੱਡਾ ਧਮਾਕਾ ਹੋਇਆ ਅਤੇ ਉਸ ਨੇ ਦੇਖਿਆ ਕਿ ਉਸ ਦੇ ਘਰ ਨੂੰ ਅੱਗ ਲੱਗ ਗਈ ਸੀ।ਵਲੇਤੀ ਰਾਮ ਨੇ ਦੱਸਿਆ ਕਿ ਉਸ ਦੀ ਪਤਨੀ ਪੁਸ਼ਪਾ ਰਸੋਈ ਵਿਚ ਅੱਗ ਦੀ ਲਪੇਟ ਵਿਚ ਆ ਕੇ ਉੱਚੀ-ਉੱਚੀ ਰੋਲਾ ਪਾ ਰਹੀ ਸੀ। ਫਿਰ ਉਸ ਨੇ ਇਲਾਕੇ ਦੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਆਪਣੀ ਪਤਨੀ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੋਂ ਉਸ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਪੀੜਤਾ ਦੇ ਪਤੀ ਵਲੇਤੀ ਰਾਮ ਅਨੁਸਾਰ ਉਸ ਨੇ ਵੀਰਵਾਰ ਸਵੇਰੇ ਹੀ ਨਵਾਂ ਸਿਲੰਡਰ ਲਗਾਇਆ ਸੀ। ਉਸ ਨੂੰ ਪਤਾ ਹੀ ਸੀ ਕਿ ਨਵਾਂ ਸਿਲੰਡਰ ਰਾਤ ਨੂੰ ਉਸ ਦੇ ਘਰ ਹਾਦਸੇ ਦਾ ਕਾਰਨ ਬਣੇਗਾ। ਉਨ੍ਹਾਂ ਦੱਸਿਆ ਕਿ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਪਾਣੀ ਪਾ ਕੇ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਰਸੋਈ ਦਾ ਸਮਾਨ ਸੜ ਕੇ ਸੁਆਹ ਹੋ ਗਿਆ।

Advertisement
Advertisement
Advertisement
Advertisement
Scroll to Top