ਕੁਪਵਾੜਾ `ਚ ਦੋ ਵੱਖ-ਵੱਖ ਮੁਕਾਬਲਿਆਂ ਦੌਰਾਨ ਸੁਰੱਖਿਆ ਬਲਾਂ ਨੇ ਮਾਛਿਲ `ਚ ਦੋ ਅਤੇ ਤੰਗਧਾਰ `ਚ ਇਕ ਅੱਤਵਾਦੀ ਨੂੰ ਉਤਾਰਿਆ ਮੌਤ ਦੇ ਘਾਟ
ਦੁਆਰਾ: Punjab Bani ਪ੍ਰਕਾਸ਼ਿਤ :Thursday, 29 August, 2024, 11:49 AM

ਕੁਪਵਾੜਾ `ਚ ਦੋ ਵੱਖ-ਵੱਖ ਮੁਕਾਬਲਿਆਂ ਦੌਰਾਨ ਸੁਰੱਖਿਆ ਬਲਾਂ ਨੇ ਮਾਛਿਲ `ਚ ਦੋ ਅਤੇ ਤੰਗਧਾਰ `ਚ ਇਕ ਅੱਤਵਾਦੀ ਨੂੰ ਉਤਾਰਿਆ ਮੌਤ ਦੇ ਘਾਟ
ਕੁਪਵਾੜਾ : ਜੰਮੂ ਕਸ਼ਮੀਰ ਦੇ ਕੁਪਵਾੜਾ `ਚ ਦੋ ਵੱਖ-ਵੱਖ ਮੁਕਾਬਲਿਆਂ `ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਸੁਰੱਖਿਆ ਬਲਾਂ ਨੇ ਮਾਛਿਲ `ਚ ਦੋ ਅਤੇ ਤੰਗਧਾਰ `ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਕੁਪਵਾੜਾ `ਚ ਮੁੱਠਭੇੜ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਰਾਜੌਰੀ `ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ `ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ । ਇਹ ਮੁਕਾਬਲਾ ਬੁੱਧਵਾਰ (28 ਅਗਸਤ) ਦੇਰ ਰਾਤ ਖੇੜੀ ਮੋਹਰਾ ਲਾਠੀ ਅਤੇ ਦੰਥਾਲ ਇਲਾਕੇ ਵਿੱਚ ਸ਼ੁਰੂ ਹੋਇਆ। ਜੰਮੂ-ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ ।
