ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ’ਚ ਘਿਰੀ ਕੰਗਣਾ ਰਨੌਤ ਦੀ ਫਿਲਮ ‘ਐਮਰਜੈਂਸੀ’

ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ’ਚ ਘਿਰੀ ਕੰਗਣਾ ਰਨੌਤ ਦੀ ਫਿਲਮ ‘ਐਮਰਜੈਂਸੀ’
ਫਿਲਮ ਦਾ ਸਿੱਖ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ
ਡਿਪਟੀ ਕਮੀਸ਼ਨਰ ਤੇ ਸ਼ਸ਼ਫ ਨੂੰ ਦਿੱਤਾ ਮੰਗ ਪੱਤਰ
ਕੰਗਣਾ ਰਨੌਤ ਸਿੱਖਾਂ ਖਿਲਾਫ ਜਾਣ ਬੁੱਝ ਕੇ ਉਗਲ ਰਹੀ ਹੈ ਜ਼ਹਿਰ- ਹਰਮੀਤ ਸੋਢੀ
ਪਟਿਆਲਾ : 6 ਸਤੰਬਰ ਨੂੰ ਦੁਨੀਆਂ ਭਰ ਵਿੱਚ ਰਿਲੀਜ਼ ਹੋਣ ਵਾਲੀ ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਰਿਲੀਜ਼ ਤੋਂ ਪਹਿਲਾਂ ਹੀ ਲਗਾਤਾਰ ਵਿਵਾਦਾਂ ਵਿੱਚ ਘਿਰਦੀ ਜਾ ਰਹੀ ਹੈ।ਇਸ ਫਿਲਮ ਦੇ ਵਿਰੋਧ ਵਿੱਚ ਅੱਜ ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਲ ਪੰਥ ਸੇਵਾ ਅਤੇ ਸਿੱਖ ਜਥੇਬੰਦੀਆਂ ਵੱਲੋਂ ਫਿਲਮ ਦੇ ਵਿਰੋਧ ਵਿੱਚ ਡਿਪਟੀ ਕਮੀਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਸ਼ਸ਼ਫ ਨਾਨਕ ਸਿੰਘ ਅਤੇ ਹੋਰ ਵੀ ਪ੍ਰਸਾਸਨਿਕ ਅਧਿਕਾਰੀਆ ਨੂੰ ਮੰਗ ਪੱਤਰ ਦਿੱਤਾ ਗਿਆ। ਪਟਿਆਲਾ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਈਆਂ ਸਿੱਖ ਜਥੇਬੰਦੀਆਂ ਵੱਲੋਂ ਇਸ ਫਿਲਮ ਦਾ ਵਿਰੋਧ ਕੀਤਾ ਗਿਆ ਅਤੇ ਨਾਲ ਹੀ ਓਹਨਾਂ ਕਿਹਾ ਕਿ ਸਿਨੇਮਾ ਘਰਾ ’ਚ ਇਹ ਫਿਲਮ ਲੱਗਣ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਯੂਥ ਪ੍ਰਧਾਨ ਹਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੰਗਣਾ ਰਨਾਤ ਵੱਲੋਂ ਲਗਾਤਾਰ ਸਿੱਖਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਅਤੇ ਸਿੱਖ ਵਿਰੋਧੀ ਬਿਆਨ ਦਿੱਤੇ ਜਾ ਰਹੇ ਹਨ ਅਤੇ ਪਿਛਲੇ ਦਿਨੀ ਵੀ ਕੰਗਨਾ ਰਨੌਤ ਵੱਲੋਂ ਇੱਕ ਇੰਟਰਵਿਊ ਦੌਰਾਨ ਪੰਜਾਬ ਪੰਜਾਬੀਅਤ ਅਤੇ ਸਿੱਖਾਂ ਖਿਲਾਫ ਜ਼ਹਿਰ ਉਗਲਿਆ ਗਿਆ ਹੈ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸੇ ਤਰ੍ਹਾਂ ਛੇ ਤਰੀਕ ਨੂੰ ਦੁਨੀਆਂ ਭਰ ਵਿੱਚ ਰਿਲੀਜ਼ ਕੀਤੀ ਜਾ ਰਹੀ ਫਿਲਮ ਐਮਰਜੈਂਸੀ ਦੀ ਪ੍ਰੋਡਿਊਸਰ ਡਾਇਰੈਕਟਰ ਅਤੇ ਅਦਾਕਾਰ ਕੰਗਣਾ ਰਨੌਤ ਹੈ ਜਿਸ ਵੱਲੋਂ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਉਹਨਾਂ ਨੇ ਫਿਲਮ ਐਮਰਜੈਂਸੀ ਨੂੰ ਬੈਨ ਕਰਨ ਦੀ ਮੰਗ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਫਿਲਮ ਦਾ ਜ਼ਬਰਦਸਤ ਵਿਰੋਧ ਕਰਨ ਅਗਰ ਜੇ ਕੋਈ ਸਿਨੇਮਾ ਮਾਲਕ ਇਸ ਫਿਲਮ ਨੂੰ ਲਗਾਉਂਦਾ ਹੈ ਤਾਂ ਉਸ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਕੰਗਣਾ ਰਨੌਤ ਵੱਲੋਂ ਲਗਾਤਾਰ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਜਿਸ ਨਾਲ ਆਪਸੀ ਭਾਈਚਾਰੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਇਸ ਫਿਲਮ ਤੇ ਬੈਣ ਲਗਾਉਣ ਦੇ ਨਾਲ ਨਾਲ ਕੰਗਣਾ ਰਨੌਤ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਸ ਮੌਕੇ ਤੇ ਪ੍ਰਸ਼ਸਿਿਨਕ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆਂ ਹੈ ਕਿ ਇਸ ਤੇ ਅਮਲ ਕਰਕੇ ਹਾਈਕਮਾਨ ਤੱਕ ਇਹ ਮੰਗ ਪੱਤਰ ਪਹੁੰਚਾ ਦਿੱਤਾ ਜਾਵੇਗਾ।ਇਸ ਮੌਕੇ ਤੇ ਹਰਭਜਨ ਸਿੰਘ ਕਸ਼ਮੀਰੀ, ਸ਼ਹਿਰੀ ਪ੍ਰਧਾਨ ਅਕਾਲੀ ਦਲ ਅੰਮ੍ਰਿਤਸਰ, ਸੁੱਖਾ ਸਿੰਘ ਨੌ ਨਿਹਾਲ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਚੰਦਨ ਬੇਦੀ, ਗਗਨਦੀਪ ਸਿੰਘ, ਬਲਵਿੰਦਰ ਸਿੰਘ, ਕਵਲਦੀਪ ਸਿੰਘ, ਦਮਨਦੀਪ ਸਿੰਘ, ਸ਼ੁਭਨੀਤ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।
