Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:09 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ 10 ਸੀ. ਡੀ. ਪੀ. ਓ ਨੂੰ ਬਤੌਰ ਡੀ. ਪੀ. ਓਜ਼ ਦਿੱਤੀ ਤਰੱਕੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸੀ. ਡੀ. ਪੀ. ਓ ਨੂੰ ਬਤੌਰ ਡੀ. ਪੀ. ਓਜ਼ ਦਿੱਤੀ ਤਰੱਕੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ
ਚੰਡੀਗੜ੍ਹ, 29 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ । ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ । ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ । ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ । ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ ।

Advertisement
Advertisement
Advertisement
Advertisement
Scroll to Top